ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦੀ ਦਿਹਾੜਾ: ਵੱਡੀ ਗਿਣਤੀ ਸੰਗਤ ਦਰਬਾਰ ਸਾਹਿਬ ਨਤਮਸਤਕ

08:10 AM Jun 11, 2024 IST
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਵਰਤਾਈ ਜਾ ਰਹੀ ਛਬੀਲ।-ਫੋਟੋ: ਪੰਜਾਬੀ ਟ੍ਰਿਬਿਊਨ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਜੂਨ
ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਧਰ, ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚਲਦਿਆਂ ਇਹ ਸ਼ਹੀਦੀ ਦਿਹਾੜਾ ਪਾਕਿਸਤਾਨ ਵਿੱਚ 16 ਜੂਨ ਨੂੰ ਮਨਾਇਆ ਜਾਵੇਗਾ।
ਸ਼ਹੀਦੀ ਪੁਰਬ ਦੇ ਸਬੰਧ ਵਿੱਚ ਇਥੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਨੇ ਸੰਗਤ ਨੂੰ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾ ਕਿਹਾ ਕਿ ਗੁਰੂ ਸਾਹਿਬ ਨੇ ਹੱਕ, ਸੱਚ ਦੀ ਖ਼ਾਤਰ ਆਪਣੀ ਸ਼ਹਾਦਤ ਦਿੱਤੀ ਅਤੇ ਜਬਰ ਦਾ ਮੁਕਾਬਲਾ ਕਰਨ ਲਈ ਮਾਨਵਤਾ ਨੂੰ ਭੈਅ ਮੁਕਤ ਕੀਤਾ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਣੇ ਇਥੇ ਕਈ ਹੋਰ ਗੁਰਦੁਆਰਿਆਂ ਵਿੱਚ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸੇ ਤਰ੍ਹਾਂ ਸ਼ਹਿਰ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਛਬੀਲਾਂ ਲਾਈਆਂ ਗਈਆਂ ਹਨ। ਇਸ ਦੌਰਾਨ ਇਲਾਕੇ ਦੇ ਹੋਰਨਾਂ ਗੁਰੂਘਰਾਂ ਵਿੱਚ ਵੀ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਵਾਏ ਗਏ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਪੁਰਬ ਤੇ ਸਿੱਖ ਸੰਗਤ ਨੂੰ ਆਪਣੇ ਸੰਦੇਸ਼ ਵਿੱਚ ਆਖਿਆ ਕਿ ਉਹ ਗੁਰੂ ਸਾਹਿਬ ਵੱਲੋਂ ਸਬਰ, ਸੰਤੋਖ ਅਤੇ 1ਪਰਮਾਤਮਾ ਦੇ ਭਾਣੇ ਨੂੰ ਮੰਨਣ ਦੇ ਦਿੱਤੇ ਉਪਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਭ ਤੋਂ ਪਹਿਲੀ ਸ਼ਹਾਦਤ ਹੈ ਜੋ ਕਿ ਜਬਰ ਜ਼ੁਲਮ ਦੇ ਖ਼ਿਲਾਫ ਸਬਰ ਸੰਤੋਖ ਅਤੇ ਪਰਮਾਤਮਾ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਸਿੱਖ ਸੰਗਤਾਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ।ਜ ਼ਿਕਰਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚਲਦਿਆਂ ਸ਼ਹੀਦੀ ਦਿਹਾੜਾ ਦੋ ਵਾਰ ਮਨਾਇਆ ਜਾ ਰਿਹਾ ਹੈ। ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਦਿਹਾੜਾ ਅੱਜ 10 ਜੂਨ ਨੂੰ ਮਨਾਇਆ ਹੈ ਜਦੋਂਕਿ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਹ ਸ਼ਹੀਦੀ ਦਿਹਾੜਾ ਪਾਕਿਸਤਾਨ ਵਿੱਚ 16 ਜੂਨ ਨੂੰ ਮਨਾਇਆ ਜਾਵੇਗਾ। ਪਾਕਿਸਤਾਨ ਵਿੱਚ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਹੋਇਆ ਹੈ, ਜੋ 16 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਏਗਾ ਅਤੇ ਇਸ ਮਗਰੋਂ ਜਥਾ ਵਾਪਸ ਦੇਸ਼ ਪਰਤ ਆਵੇਗਾ। ਕੈਲੰਡਰ ਵਿਵਾਦ ਕਾਰਨ ਹੋਰ ਵੀ ਕਈ ਗੁਰਪੁਰਬ ਦੋ-ਦੋ ਵਾਰ ਮਨਾਏ ਜਾ ਰਹੇ ਹਨ।

Advertisement

ਸ਼ੰਭੂ ਮੋਰਚੇ ’ਤੇ ਸੁਖਮਨੀ ਸਾਹਿਬ ਦੇ ਭੋਗ ਪਾਏ

ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਕੋਲ ਲਗਾਈ ਛਬੀਲ ਅਤੇ ਪੌਦਿਆਂ ਦਾ ਲੰਗਰ।

ਪਟਿਆਲਾ (ਸਰਬਜੀਤ ਸਿੰਘ ਭੰਗੂ): ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੰਭੂ ਬਾਰਡਰ ’ਤੇ ਕਰੀਬ ਚਾਰ ਮਹੀਨਿਆਂ ਤੋਂ ਜਾਰੀ ਪੱਕੇ ਮੋਰਚੇ ਵਿਚ ਅੱੱਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਢਾਡੀ ਸਭਾ ਹਰਿਆਣਾ ਦੇ ਚੇਅਰਮੈਨ ਕਰਤਾਰ ਸਿੰਘ ਮਹਿਰਮ ਵੱਲੋਂ ਢਾਡੀ ਦਰਬਾਰ ਸਜਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਗੁਰੂ ਅਰਜਨ ਦੇਵ ਜੀ ਦੇ ਜੀਵਨ ਸਣੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ। ਗਰਮੀ ਦੇ ਬਾਵਜੂਦ ਧਰਨਾਕਾਰੀ ਕਿਸਾਨ ਪੰਡਾਲ ’ਚ ਸਜੇ ਰਹੇ। ਇਸ ਮੌਕੇ ਹੀ ਕਿਸਾਨ ਆਗੂਆਂ ਨੇ ਜਾਰੀ ਕਿਸਾਨ ਸੰਘਰਸ਼ ਦੀ ਬਾਤ ਵੀ ਪਾਈ। ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਇਹ ਪੱਕਾ ਮੋਰਚਾ ਇਥੇ 13 ਫਰਵਰੀ ਤੋਂ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਕਿਸਾਨ ਦਿੱਲੀ ਵੱਲ ਨੂੰ ਕੂਚ ਕਰਨ ਲਈ ਸ਼ੰਭੂ ਬਾਰਡਰ ’ਤੇ ਪਹੁੰਚੇ ਸਨ ਤਾਂ ਪੰਜਾਬ ਅਤੇ ਹਰਿਆਣਾ ਦੇ ਬਾਰਡਰਾਂ ’ਤੇ ਹਰਿਆਣਾ ਪੁਲੀਸ ਵੱਲੋਂ ਅਗਾਊਂ ਹੀ ਸੜਕ ’ਤੇ ਕੰਧਾਂ ਕੱਢਣ ਸਣੇ ਮੋਟੀਆਂ ਕਿੱਲਾਂ ਆਦਿ ਜ਼ਬਰਦਸਤ ਬੈਰੀਕੇਡਿੰਗ ਕੀਤੀ ਹੋਈ ਸੀ। ਇਸ ਮਗਰੋਂ ਕਿਸਾਨ ਇਥੇ ਹੀ ਡੇਰੇ ਲਾ ਕੇ ਬੈਠ ਗਏ। ਇਨ੍ਹਾਂ ਦੀ ਅਗਵਾਈ ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਜਗਜੀਤ ਸਿੰਘ ਡੱਲੇਵਾਲ, ਅਮਰਜੀਤ ਸਿੰਘ ਮੌੜ੍ਹੀ, ਮਨਜੀਤ ਸਿੰਘ ਘੁਮਾਣਾ, ਬਲਵੰਤ ਬਹਿਰਾਮਕੇ, ਜਸਵਿੰਦਰ ਸਿੰਘ ਲੌਂਗੋਵਾਲ, ਜੰਗ ਸਿੰਘ ਭਟੇੜੀ ਸਮੇਤ ਕਈ ਹੋਰ ਆਗੂ ਵੀ ਕਰ ਰਹੇ ਹਨ। ਇਸ ਮੌਕੇ ਕੁਲਵੰਤ ਸਿੰਘ, ਚਰਨਜੀਤ ਸਿੰਘ, ਜਗਦੀਪ ਸਿੰੰਘ ਅਲੂਣਾ, ਜੁਗਰਾਜ ਸਿੰਘ, ਗੁਰਮੀਤ ਸਿੰਘ, ਜਗਦੀਪ ਸਿੰਘ, ਤੇਜਵੀਰ ਸਿੰਘ ਪੰਜਗਰਾਈਂ ਵੀ ਮੌਜੂਦ ਸਨ।

Advertisement
Advertisement
Tags :
amritsarGolden TempleGoldentGuru Arjan DevGurudwara Sri Kesgarh Sahibpatiala