ਗੁਰੂ ਲਾਧੋ ਰੇ ਭਵਨ ਵਿੱਚ ਸ਼ਹੀਦੀ ਦਿਹਾੜਾ ਮਨਾਇਆ
08:11 AM Dec 23, 2024 IST
Advertisement
ਪੱਤਰ ਪ੍ਰੇਰਕ
ਨਰਾਇਣਗੜ੍ਹ, 22 ਦਸੰਬਰ
ਨਰਾਇਣਗੜ੍ਹ ਦੇ ਗੁਰੂ ਲਾਧੋ ਰੇ ਭਵਨ ਵਿਖੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਗੁਰਦੁਆਰਾ ਮੋਤੀਬਾਗ ਦਿੱਲੀ ਤੋਂ ਆਏ ਕਥਾ ਵਾਚਕ ਜੋਗਿੰਦਰ ਸਿੰਘ ਤੇ ਭਾਈ ਮਲਕੀਤ ਸਿੰਘ ਅਤੇ ਢਾਡੀ ਰਘੁਬੀਰ ਸਿੰਘ, ਗੁਰਦੀਪ ਸਿੰਘ, ਗਗਨਦੀਪ ਸਿੰਘ ਆਦਿ ਨੇ ਕਥਾ, ਕੀਰਤਨ ਸਰਵਣ ਕਰਵਾਇਆ। ਕਥਾਵਾਚਕ ਜੋਗਿੰਦਰ ਸਿੰਘ ਨੇ ਆਨੰਦਪੁਰ ਸਾਹਿਬ ਤੋਂ ਚਮਕੌਰ ਦੀ ਗੜ੍ਹੀ ਤੱਕ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਚਮਕੌਰ ਗੜ੍ਹੀ ਵਿੱਚ ਦੋ ਸਾਹਿਬਜ਼ਾਦਿਆਂ ਤੇ ਸਿੰਘਾਂ ਦੀ ਸ਼ਹਾਦਤ ਬਾਰੇ ਦੱਸਿਆ। ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਕੱਤਰ ਨੇ ਵੀ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਚਾਨਣਾ ਪਾਇਆ।
Advertisement
Advertisement
Advertisement