For the best experience, open
https://m.punjabitribuneonline.com
on your mobile browser.
Advertisement

ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

07:50 AM May 04, 2024 IST
ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ
ਚਾਲੀ ਮੁਕਤਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੁੱਜੀ ਸੰਗਤ।
Advertisement

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 3 ਮਈ
ਚਾਲੀ ਮੁਕਤਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਅਤੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨੇ ਨਤਮਸਤਕ ਹੁੰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ| ਇਸ ਮੌਕੇ ਪਾਠ ਦੇ ਭੋਗ ਪਾਏ ਗਏ, ਕੀਰਤਨ ਹੋਇਆ ਅਤੇ ਢਾਡੀ ਸਿੰਘਾਂ ਨੇ ‘ਖਿਦਰਾਣੇ ਦੀ ਢਾਬ’ ਦੇ ਯੁੱਧ ਅਤੇ ਚਾਲੀ ਮੁਕਤਿਆਂ ਦੀ ਸ਼ਹਾਦਤ ਦਾ ਵਿਖਿਆਣ ਕੀਤਾ| ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਸੰਗਤਾਂ ਵੱਲੋਂ 25 ਅਪਰੈਲ ਤੋਂ ਪ੍ਰਭਾਤ ਫੇਰੀਆਂ ਵੀ ਕੀਤੀਆਂ ਗਈਆਂ| ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਅਕਾਲੀ ਆਗੂ ਹਰਪ੍ਰੀਤ ਸਿੰਘ ਕੋਟਭਾਈ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸਮੇਤ ਹੋਰ ਧਾਰਮਿਕ ਤੇ ਰਾਜਨੀਤਕ ਸ਼ਖਸੀਅਤਾਂ ਵੀ ਮੋਜੂਦ ਸਨ| ਮੈਨੇਜਰ ਰੇਸ਼ਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖਿਦਰਾਣੇ ਦੀ ਢਾਬ’ ’ਤੇ ਹੋਏ ਫ਼ੈਸਲਾਕੁਨ ਯੁੱਧ ਦੌਰਾਨ 40 ਸਿੰਘ ਸ਼ਹੀਦ ਹੋ ਗਏ ਸਨ ਜਿੰਨ੍ਹਾਂ ਨੂੰ ਗੁਰੂ ਜੀ ਨੇ ‘ਮੁਕਤ’ ਹੋੋਣ ਦੀ ਬਖ਼ਸ਼ਿਸ਼ ਕੀਤੀ ਅਤੇ ਇਸ ਸਥਾਨ ਨੂੰ ਮੁਕਤੀਸਰ ਦੀ ਬਖ਼ਸ਼ਿਸ਼ ਦਿੱਤੀ| ਇਸ ਮੌਕੇ ਅੰਮ੍ਰਿਤਪਾਨ ਵੀ ਕਰਵਾਇਆ ਗਿਆ| ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਵਿਆਪਕ ਤੇ ਸ਼ਾਨਦਾਰ ਪ੍ਰਬੰਧ ਅਤੇ ਫੁੱਲਾਂ ਦੀ ਸਜਾਵਟ ਕੀਤੀ ਗਈ ਸੀ|

Advertisement

Advertisement
Author Image

sukhwinder singh

View all posts

Advertisement
Advertisement
×