ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਐੱਚਜੀ ਅਕੈਡਮੀ ’ਚ ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

08:37 AM May 04, 2024 IST
ਸਮਾਗਮ ਦੌਰਾਨ ਸੰਬੋਧਨ ਕਰਦਾ ਹੋਇਆ ਬੁਲਾਰਾ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 3 ਮਈ
ਇੱਥੇ ਕੋਠੇ ਬੱਗੂ ਸਥਿਤ ਸੀਨੀਅਰ ਸੈਕੰਡਰੀ ਸਕੂਲ ਜੀਐੱਚਜੀ ਅਕੈਡਮੀ ਵਿੱਚ ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਵਿੱਚ ਚਾਲੀ ਮੁਕਤਿਆਂ ਦੀ ਸ਼ਹਾਦਤ ਅਦੁੱਤੀ ਮਿਸਾਲ ਹੈ।
ਉਨ੍ਹਾਂ ਦੱਸਿਆ ਕਿ 1704 ’ਚ ਆਨੰਦਪੁਰ ਮੁਗਲਾਂ ਅਤੇ ਪਹਾੜੀ ਰਾਜਿਆਂ ਦੀਆਂ ਸਹਿਯੋਗੀ ਫ਼ੌਜਾਂ ਦੀ ਘੇਰਾਬੰਦੀ ਹੇਠ ਸੀ। ਪ੍ਰਬੰਧ ਪੂਰੀ ਤਰ੍ਹਾਂ ਖ਼ਤਮ ਸਨ ਤੇ ਖਾਲਸਾ ਮੁਸ਼ਕਿਲ ਹਾਲਾਤ ’ਚ ਸੀ। ਇਸ ਦੌਰਾਨ ਮਾਝੇ ਦੇ ਜੱਟਾਂ ਨੇ ਘਰ ਜਾਣ ਦਾ ਮਨ ਬਣਾ ਲਿਆ। ਉਨ੍ਹਾਂ ਲਈ ਸ਼ਰਤ ਸੀ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਉਦੋਂ ਤੱਕ ਨਹੀਂ ਜਾਣ ਦੇਣਗੇ ਜਦੋਂ ਤੱਕ ਉਹ ਬੇਦਾਅਵੇ ’ਤੇ ਦਸਤਖ਼ਤ ਨਹੀਂ ਕਰਦੇ ਕਿ ਉਹ ਹੁਣ ਗੁਰੂ ਗੋਬਿੰਦ ਸਿੰਘ ਦੇ ਸਿੱਖ ਨਹੀਂ ਰਹੇ। ਸੈਂਕੜਿਆਂ ’ਚੋਂ ਸਿਰਫ਼ ਚਾਲੀ ਨੇ ਹੀ ਬੇਦਾਅਵੇ ’ਤੇ ਅੰਗੂਠੇ ਦਾ ਨਿਸ਼ਾਨ ਲਗਾਇਆ। ਆਨੰਦਪੁਰ ਸਾਹਿਬ ਦੀ ਘੇਰਾਬੰਦੀ ਅੱਠ ਮਹੀਨੇ ਤੱਕ ਚੱਲੀ ਸੀ। ਗੁਰੂ ਗੋਬਿੰਦ ਸਿੰਘ ਦੀ ਅਗਵਾਈ ’ਚ ਲਗਪਗ 10,000 ਸਿੱਖ ਸੈਨਿਕਾਂ ਨੇ 10 ਲੱਖ ਮੁਗਲਾਂ ਨੂੰ ਹਾਰ ਦਿੱਤੀ ਸੀ। ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਇਤਿਹਾਸ ਪੜ੍ਹਨ ਲਈ ਪ੍ਰੇਰਿਆ।

Advertisement

Advertisement
Advertisement