ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

07:20 AM Jun 11, 2024 IST
ਚੀਫ਼ ਖਾਲਸਾ ਦੀਵਾਨ ਵੱਲੋਂ ਲਾਈ ਛਬੀਲ ’ਚ ਸੇਵਾ ਕਰਦੇ ਹੋਏ ਮੈਂਬਰ ਤੇ ਹੋਰ।

ਪੱਤਰ ਪ੍ਰੇਰਕ
ਸ਼ਾਹਕੋਟ, 10 ਜੂਨ
ਇੱਥੇ ਸ਼ਾਹਕੋਟ, ਮਲਸੀਆਂ, ਬਾਜਵਾ ਕਲਾਂ ਤੇ ਖੁਰਦ, ਪਰਜੀਆਂ ਕਲਾਂ ਤੇ ਖੁਰਦ, ਕੋਟਲੀ ਗਾਜਰਾਂ, ਲੋਹੀਆਂ ਖਾਸ, ਮਹਿਤਪੁਰ, ਨੰਗਲ ਅੰਬੀਆਂ, ਕੋਟਲਾ ਹੇਰਾਂ, ਕੁਲਾਰ, ਫਤਿਹਪੁਰ, ਤਲਵੰਡੀ ਮਾਧੋ, ਸੀਚੇਵਾਲ, ਗਿੱਲ, ਉੱਗੀ, ਮੱਲੀਆਂ ਕਲਾਂ ਤੇ ਖੁਰਦ, ਬੱਲ ਨੌਂ, ਖੀਵਾ, ਕੋਟਲਾ ਸੂਰਜ ਮੱਲ, ਮੀਏਂਵਾਲ ਅਰਾਈਆਂ ਤੇ ਮੌਲਵੀਆਂ, ਪੂੰਨੀਆਂ, ਰੇੜ੍ਹਵਾਂ, ਮਾਣਕਪੁਰ, ਤਲਵੰਡੀ ਬੂਟੀਆਂ, ਨਿਮਾਜੀਪੁਰ, ਲਸੂੜੀ, ਸਿੰਧੜ, ਸਾਦਿਕਪੁਰ, ਸੋਹਲ ਜਗੀਰ, ਕਾਂਗਣਾ, ਗਾਂਧਰਾ, ਭੁੱਲਰ, ਬਿੱਲੀ ਚਾਹਰਮੀ, ਪੰਡੋਰੀ ਅਤੇ ਰੂਪੇਵਾਲ ਵਿੱਚ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਨ੍ਹਾਂ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਜਥਿਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ’ਤੇ ਵੱਖ-ਵੱਖ ਅਖੰਡ ਕੀਰਤਨੀ ਜਥਿਆਂ ਅਤੇ ਸਥਾਨਕ ਸਭਾਵਾਂ ਵੱਲੋਂ ਅਖੰਡ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕੀਤੀ। ਸ਼ਾਮ 7 ਵਜੇ ਤੋਂ ਰੈਣ ਸਬਾਈ ਕੀਰਤਨ ਸ਼ੁਰੂ ਹੋ ਗਿਆ। ਇਸ ਦੌਰਾਨ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਹੀਰ ਭਗਤਪੁਰਾ ਮਿੱਠਾ ਟਿਵਾਣਾ ਵਿੱਚ ਮਹੰਤ ਪ੍ਰਿਤਪਾਲ ਸਿੰਘ ਦੀ ਰਹਿਨੁਮਾਈ ਹੇਠ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ। ਗੁਰਦੁਆਰਾ ਹਰਿ ਸਜਾਇ ਮੁਹੱਲਾ ਟਿੱਬਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦੀਵਾਨ ਸਜਾਇਆ ਗਿਆ। ਮੀਰੀ ਪੀਰੀ ਕਲੱਬ ਵੱਲੋਂ ਛਬੀਲ ਵੀ ਲਾਈ ਗਈ।
ਫਗਵਾੜਾ (ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ’ਤੇ ਗੁਰਦੁਆਰਾ ਅਕਾਲੀਆਂ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਤੇ ਭਾਈ ਚਰਨਜੀਤ ਸਿੰਘ ਕਰਤਾਰਪੁਰ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਦੌਰਾਨ ਅਰਬਨ ਅਸਟੇਟ ’ਚ ਕਰਵਾਏ ਸਮਾਗਮ ਮੌਕੇ ਭਾਈ ਸ਼ਮਸ਼ੇਰ ਸਿੰਘ ਨੇ ਕਥਾ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਛਬੀਲ ਲਾਈ ਗਈ।
ਪਠਾਨਕੋਟ (ਪੱਤਰ ਪ੍ਰੇਰਕ): ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਵਿੱਚ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਭਾਈ ਗੁਰਭੇਜ ਸਿੰਘ ਅਤੇ ਰਾਜਨ ਸਿੰਘ ਦੇ ਰਾਗੀ ਜਥੇ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਅਮਰਜੀਤ ਸਿੰਘ ਅਨਮੋਲ ਨੇ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅਖੀਰ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਭਾਈ ਗੁਰਦੇਵ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ।

Advertisement

ਚੀਫ਼ ਖਾਲਸਾ ਦੀਵਾਨ ਵੱਲੋਂ ਸਮਾਗਮ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਚੀਫ਼ ਖਾਲਸਾ ਦੀਵਾਨ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਮਨਾਇਆ ਗਿਆ। ਸ਼ਹੀਦੀ ਪੁਰਬ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ ਟੀ ਰੋਡ ਦੇ ਬੀਬੀ ਪ੍ਰਭਜੋਤ ਕੌਰ ਦੇ ਕੀਰਤਨੀ ਜਥੇ ਅਤੇ ਸੈਂਟਰਲ ਖ਼ਾਲਸਾ ਯਤੀਮਖਾਨਾ ਦੇ ਕੀਰਤਨੀ ਜਥੇ ਵੱਲੋਂ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ। ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਸੰਗਤਾਂ ਨੂੰ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਦੇ ਮਨੋਰਥ ਅਨੁਸਾਰ ਜੀਵਨ ਦੀਆਂ ਸੇਧਾਂ ਨਿਰਧਾਰਤ ਕਰਨ ਦੀ ਪ੍ਰੇਰਨਾ ਦਿੱਤੀ। ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਵੀ ਗੁਰੂ ਅਰਜਨ ਦੇਵ ਜੀ ਦੇ ਸੱਚੇ ਸੁੱਚੇ ਜੀਵਨ ਅਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾਇਆ। ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੇ ਮੈਂਬਰ ਅਵਤਾਰ ਸਿੰਘ ਘੁੱਲਾ, ਦੀਵਾਨ ਦੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਜੁਆਇੰਟ ਸਕੱਤਰ ਇੰਜ. ਜਸਪਾਲ ਸਿੰਘ, ਹਰਮਨਜੀਤ ਸਿੰਘ ਸਮੇਤ ਦਫ਼ਤਰ ਦੀਵਾਨ ਅਤੇ ਅਦਾਰਿਆਂ ਦਾ ਸਟਾਫ਼ ਅਤੇ ਪ੍ਰਿੰਸੀਪਲ ਮੌਜੂਦ ਸਨ।

Advertisement
Advertisement