ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

08:25 AM Jun 12, 2024 IST
ਰਾੜਾ ਸਾਹਿਬ ਵਿਖੇ ਕੀਰਤਨ ਕਰਦਾ ਹੋਇਆ ਜਥਾ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 11 ਜੂਨ
ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਵਿੱਚ ਬਾਬਾ ਬਲਦੇਵ ਸਿੰਘ ਅਤੇ ਭਾਈ ਮਨਵੀਰ ਸਿੰਘ ਮਨੀ ਨੇ ਗੁਰੂ ਅਰਜਨ ਦੇਵ ਦੀ ਸ਼ਹੀਦੀ ’ਤੇ ਚਾਨਣਾ ਪਾਉਂਦਿਆਂ ਕਿਹਾ ਕੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ ਦਾ ਪ੍ਰਚਾਰ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਹੋਈ। ਇਸ ਸਮੇਂ ਸ਼ਹੀਦੀ ਦਿਵਸ ’ਤੇ ਪੁੱਜੀਆਂ ਸ਼ਖ਼ਸੀਅਤਾਂ ਦਾ ਸਨਮਾਨ ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ ਨੇ ਕੀਤਾ। ਗੁਰੂ ਘਰ ਵਿੱਚ ਨਤਮਸਤਕ ਹੋਣ ਆਈ ਸੰਗਤ ਲਈ ਛਬੀਲਾਂ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਸੰਗਤ ਦਾ ਧੰਨਵਾਦ ਕੀਤ। ਇਸ ਮੌਕੇ ਮੌਕੇ ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਅਮਰ ਸਿੰਘ ਮੁੱਖ ਕਥਾਵਾਚਕ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਮੋਹਣ ਸਿੰਘ ਮਹੋਲੀ, ਡਾ.ਗੁਰਨਾਮ ਕੌਰ ਗਰੇਵਾਲ ਚੰਡੀਗੜ੍ਹ, ਭਾਈ ਮਲਕੀਤ ਸਿੰਘ ਪਨੇਸ਼ਰ, ਭਾਈ ਗੁਰਨਾਮ ਸਿੰਘ ਅੜੈਚਾ ਤੇ ਭਾਈ ਬਾਵਾ ਸਿੰਘ ਆਦਿ ਹਾਜ਼ਰ ਸਨ।

Advertisement

Advertisement