ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

09:13 AM Dec 18, 2023 IST
ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਦੇ ਬੱਚੇ ਕੀਰਤਨ ਕਰਦੇ ਹੋਏ। -ਫੋਟੋ: ਮਰਾਹੜ

ਪੱਤਰ ਪ੍ਰੇਰਕ
ਭਗਤਾ ਭਾਈ, 17 ਦਸੰਬਰ
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਜਿਸ ਉਪਰੰਤ ਸੰਗੀਤ ਅਧਿਆਪਕ ਸੁਖਜਿੰਦਰ ਸਿੰਘ ਤੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ। ਧਾਰਮਿਕ ਵਿਸ਼ੇ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਇਸ ਲਾਸਾਨੀ ਸ਼ਹਾਦਤ ਦੀ ਮਿਸਾਲ ਸੰਸਾਰ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਬੱਚਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਿਖਾਏ ਰਸਤੇ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ।

Advertisement

ਛੋਟੇ ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਦੀ ਯਾਦ ’ਚ ਸਟੇਸ਼ਨਰੀ ਵੰਡੀ
ਸ਼ਹਿਣਾ: ਭਾਈ ਮੂਲ ਚੰਦ ਜੀ, ਭਾਈ ਹਿੰਮਤ ਸਿੰਘ ਜੀ ਵੈੱਲਫੇਅਰ ਕਲੱਬ ਜੋਧਪੁਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਕਲੱਬ ਆਗੂ ਜਸਵਿੰਦਰ ਸਿੰਘ ਜੱਸਾ, ਗੁਰਪ੍ਰੀਤ ਸਿੰਘ ਤੇ ਅਮਰੀਕ ਸਿੰਘ ਨੇ ਦੱਸਿਆ ਕਿ 220 ਵਿਦਿਆਰਥੀਆਂ ਨੂੰ ਕਾਪੀਆਂ, ਪੈੱਨ ਅਤੇ ਪੈਨਸਿਲਾਂ ਵੰਡੀਆਂ ਗਈਆਂ। ਇਸ ਮੌਕੇ ਕਿਸਾਨ ਯੂਨੀਅਨ ਆਗੂ ਊਧਮ ਸਿੰਘ, ਯਾਦਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਮੰਡਲ ਸਿੰਘ, ਮੁੱਖ ਅਧਿਆਪਕ ਬਲਵਿੰਦਰ ਸਿੰਘ ਅਤੇ ਸਕੂਲ ਸਟਾਫ਼ ਹਾਜ਼ਰ ਸੀ। -ਪੱਤਰ ਪ੍ਰੇਰਕ

Advertisement
Advertisement
Advertisement