ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ
08:21 AM Dec 09, 2024 IST
ਨਰਾਇਣਗੜ੍ਹ (ਫਰਿੰਦਰ ਪਾਲ ਗੁਲਿਆਣੀ): ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਸਿੰਘ ਸਭਾ ਨਰਾਇਣਗੜ੍ਹ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਰਹਿਰਾਸ ਦੇ ਪਾਠ ਉਪਰੰਤ ਰਾਤਰੀ ਦੀਵਾਨ ਵਿੱਚ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਕਥਾ ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰੇ ਦੇ ਸਕੱਤਰ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ’ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੁਰਜੀਤ ਕਪੂਰ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਹਰਭਜਨ ਕਪੂਰ, ਹਰਦਿੱਤ ਸਿੰਘ, ਹਰਬੰਸ ਸਿੰਘ, ਦਵਿੰਦਰ ਸਿੰਘ, ਗਗਨਦੀਪ ਬੁੱਧੀਰਾਜਾ, ਰਾਹੁਲ ਮਹਿਤਾ, ਦਮਨਦੀਪ ਸਿੰਘ, ਰਮਨਦੀਪ ਚੰਢੋਕ, ਸੁਰਿੰਦਰ ਸਿੰਘ ਹਾਜ਼ਰ ਸਨ।
Advertisement
Advertisement