ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

06:32 AM Jun 20, 2024 IST
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਕਰਵਾਏ ਸਮਾਗਮ ਦੀ ਝਲਕ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਜੂਨ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ) ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਚਰਨਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਵੱਲੋਂ ਦੇਸ਼ ਕੌਮ ਅਤੇ ਧਰਮ ਬਚਾਉਣ ਖ਼ਾਤਰ 90 ਸਾਲ ਦੀ ਉਮਰ ਵਿੱਚ ਇਸ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਮੇਤ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਆਨੰਦਪੁਰ ਸਾਹਿਬ ਨੇ ਦੱਸਿਆ ਕਿ ਜਥੇਦਾਰ ਬਾਬਾ ਹਨੂੰਮਾਨ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਬ੍ਰਿਟਿਸ਼ ਰਾਜ ਖ਼ਿਲਾਫ਼ ਸਿੱਖ ਰਾਜ ਦੀ ਪਹਿਲੀ ਜੰਗ ਲੜੀ ਸੀ।
ਇਸ ਮੌਕੇ ਬੀਬੀ ਕਮਲਜੀਤ ਕੌਰ, ਭਾਈ ਦਲਜੀਤ ਸਿੰਘ ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ, ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਅਕਾਲ ਕਵੀਸ਼ਰੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ।

Advertisement

Advertisement
Advertisement