ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਸ਼ਹੀਦੀ ਦਿਵਸ ਮਨਾਇਆ

07:53 AM Mar 29, 2024 IST
ਸਾਈਕਲ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਪ੍ਰਬੰਧਕ। -ਫੋਟੋ: ਮਲਕੀਅਤ ਸਿੰਘ

ਪੱਤਰ ਪ੍ਰੇਰਕ
ਜਲੰਧਰ, 28 ਮਾਰਚ
ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸ਼ਹੀਦ ਭਗਤ ਸਿੰਘ, ਸੁਖਦੇਵ ਰਾਜਗੁਰੂ ਦਾ ਸ਼ਹੀਦੀ ਦਿਵਸ ਬਾਬਾ ਭਾਗ ਸਿੰਘ ਯੂਨਵਿਰਸਿਟੀ ਵਿੱਚ ਮਨਾਇਆ ਗਿਆ। ਸਮਾਗਮ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਸੰਤ ਮਨਮੋਹਨ ਸਿੰਘ ਅਤੇ ਵਾਈਸ ਚਾਂਸਲਰ ਡਾ. ਧਰਮਜੀਤ ਸਿੰਘ ਪਰਮਾਰ, ਸੰਤ ਸਰਵਣ ਸਿੰਘ ਉਪ-ਪ੍ਰਧਾਨ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਇਟੀ, ਹਰਦਮਨ ਸਿੰਘ ਮਿਨਹਾਸ ਸਕੱਤਰ, ਡਾ. ਅਨੀਤ ਕੁਮਾਰ, ਰਜਿਸਟਰਾਰ, ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸ਼ਹੀਦੀ ਦਿਵਸ ਦੇ ਸੰਕਲਪ ਨੂੰ ਦਰਸਾਉਂਦੇ ਬੈਨਰਾਂ ਅਤੇ ਨਾਅਰਿਆਂ ਨਾਲ ਸਾਈਕਲ ਰੈਲੀ ਕੱਢੀ ਜਿਸ ਨੂੰ ਡਾ. ਅਨੀਤ ਕੁਮਾਰ, ਰਜਿਸਟਰਾਰ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਬਲਾਕ ਨੰਬਰ ਤਿੰਨ ਵਿਚ ‘ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ’ ਵਿਸ਼ੇ ’ਤੇ ਸਿੰਪੋਜ਼ੀਅਮ ਕਰਵਾਇਆ ਗਿਆ। ਡਾ. ਹਰਪ੍ਰੀਤ ਸਿੰਘ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਦੇ ਮਹੱਤਵ ਬਾਰੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਬਸਤੀਵਾਦੀ ਗ਼ੁਲਾਮੀ ਅਤੇ ਸਾਮਰਾਜਵਾਦ ਦੇ ਜ਼ੁਲਮ ਦੌਰਾਨ ਇਨ੍ਹਾਂ ਕ੍ਰਾਂਤੀਕਾਰੀਆਂ ਦੇ ਜੀਵਨ ਅਤੇ ਸ਼ਹਾਦਤ ਦੇ ਸੰਕਲਪ ਨੂੰ ਪੇਸ਼ ਕੀਤਾ। ਮੁੱਖ ਵਕਤਾ ਦੇ ਤੌਰ ’ਤੇ ਡਾ. ਅੰਮ੍ਰਿਤਪਾਲ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਫ਼ਲਸਫ਼ੇ ਬਾਰੇ ਮਹੱਤਵਪੂਰਨ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਸ਼ਹੀਦਾਂ ਦੇ ਸੁਫਨਿਆਂ ਦੇ ਸਮਾਜ ਦੀ ਸਿਰਜਣਾ ਦਾ ਅਹਿਦ ਦੁਹਰਾਇਆ ਅਤੇ ਚਿੰਤਨ ਮਨਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਇਸ ਦੌਰਾਨ ਫ਼ੈਸਨ ਡਿਜ਼ਾਇਨਿੰਗ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਕੱਪੜੇ ਉੱਤੇ ਪੇਂਟ ਕਰ ਕੇ ਆਪਣੀ ਸ਼ਰਧਾਂਜਲੀ ਦਿੱਤੀ। ਰੰਗਮੰਚ ਦੇ ਵਿਦਿਆਰਥੀਆਂ ਨੇ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹਾਦਤ ਦਿਵਸ’ ਨੂੰ ਸਮਰਪਿਤ ਇੱਕ ਨਾਟਕ ਦੀ ਪੇਸ਼ਕਾਰੀ ਕੀਤੀ।

Advertisement

Advertisement
Advertisement