ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

08:54 AM Nov 18, 2024 IST
ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਤੇ ਬੈਗ ਵੰਡਦੇ ਹੋਏ ਪਤਵੰਤੇ। -ਫੋਟੋ: ਸਾਗਰ

ਪੱਤਰ ਪ੍ਰੇਰਕ
ਦੀਨਾਨਗਰ, 17 ਨਵੰਬਰ
ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਪਿੰਡ ਰਸੂਲਪੁਰ ਗਰੋਟੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ। ਸੁਸਾਇਟੀ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਾਮਾਨ ਅਤੇ ਸਕੂਲ ਬੈਗ ਵੰਡੇ। ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵੈਲਫੇਅਰ ਸੋਸਾਇਟੀ ਹਮੇਸ਼ਾ ਸਮਾਜ ਸੇਵਾ ਦੇ ਕੰਮ ਕਰਦੀ ਰਹੇਗੀ।
ਇਸ ਦੌਰਾਨ ਜਨ ਸੇਵਾ ਫਾਉਂਡੇਸ਼ਨ ਦੇ ਡਾਇਰੈਕਟਰ ਸੁਰਜੀਤ ਸਿੰਘ ਸਲਾਰੀਆ, ਆਮ ਆਦਮੀ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਅਤੇ ਪੰਜਾਬੀ ਕਲਾਕਾਰ ਅਮਨ ਹੈਪੀ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਇਨ੍ਹਾਂ ਸਭ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਯਾਦ ਕੀਤਾ। ਇਸ ਦੌਰਾਨ ਮਹਿਮਾਨਾਂ ਤੇ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮੀਤ ਪ੍ਰਧਾਨ ਮਨਜੀਤ ਕੁਮਾਰ, ਮੀਤ ਪ੍ਰਧਾਨ ਸ਼ਾਮ ਲਾਲ, ਦਵਿੰਦਰ ਕੁਮਾਰ, ਸੁਰੇਸ਼ ਕੁਮਾਰ, ਕੁਲਦੀਪ ਸਿੰਘ, ਮਨਜੀਤ ਕੁਮਾਰ, ਸੁਰਜੀਤ ਕੁਮਾਰ, ਬਲਵਿੰਦਰ ਸਿੰਘ ਅਤੇ ਮੋਹਿਤ ਕੁਮਾਰ ਹਾਜ਼ਰ ਹੋਏ।

Advertisement

Advertisement