ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਮੋਰਚਿਆਂ ’ਚ ਅੱਜ ਮਨਾਇਆ ਜਾਵੇਗਾ ਸ਼ਹੀਦੀ ਦਿਵਸ

08:15 AM Mar 23, 2024 IST
ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਕਿਸਾਨ ਆਗੂ।

ਸਰਬਜੀਤ ਸਿੰਘ ਭੰਗੂ
ਪਟਿਆਲਾ, 22 ਮਾਰਚ
ਕਿਸਾਨ ਆਗੂਆਂ ਨੇ ਜ਼ੋਰ ਦੇ ਕਿਹਾ ਕਿ ਜਿੰਨਾ ਚਿਰ ਹਕੂਮਤ ਖੁਦ ਰੋਕਾਂ ਨਹੀਂ ਖੋਲ੍ਹਦੀ, ਓਨਾ ਚਿਰ ਉਹ ਸ਼ੰਭੂ ਅਤੇ ਢਾਬੀਗੁੱਜਰਾਂ ਬਾਰਡਰਾਂ ’ਤੇ ਹਾਕਮਾਂ ਖ਼ਿਲਾਫ਼ ਲੜਾਈ ਲੜਦੇ ਰਹਿਣਗੇ। ਇਸ ਤੋਂ ਪਹਿਲਾਂ ਕਿਸਾਨਾਂ ਨੇ ਦੇਸ਼ ਭਰ ’ਚ ਰੇਲਾਂ ਰੋਕੀਆਂ ਸਨ ਅਤੇ ਹੋਰ ਥਾਵਾਂ ’ਤੇ ਰੋਸ ਜ਼ਾਹਿਰ ਕੀਤਾ ਸੀ। ਇਸ ਸੰਘਰਸ਼ ਦੀ ਅਗਲੀ ਕੜੀ ਤਹਿਤ ਕਿਸਾਨਾਂ ਵੱਲੋਂ ਹੁਣ ਸ਼ੰਭੂ ਅਤੇ ਢਾਬੀਗੁੱਜਰਾਂ ਬਾਰਡਰਾਂ ’ਤੇ ਭਲਕੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ ਕਰਵਾਏ ਜਾਣਗੇ।
ਇਹ ਸੱਦਾ ਪਿਛਲੇ ਦਿਨੀਂ ਮੋਰਚੇ ਦੇ ਆਗੂਆਂ ਸਰਵਣ ਪੰਧੇਰ, ਜਗਜੀਤ ਡੱਲੇਵਾਲ, ਸੁਰਜੀਤ ਫੂਲ, ਜਸਵਿੰਦਰ ਲੌਂਗੋਵਾਲ ਤੇ ਅਭਿਮੰਨਿਊ ਆਦਿ ਪ੍ਰਮੁੱਖ ਕਿਸਾਨ ਆਗੂਆਂ ਵੱਲੋਂ ਦਿੱਤਾ ਗਿਆ ਸੀ। ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਘੁਮਾਣਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਵਜੋਂ ਅੱਜ ਸ਼ੰਭੂ ਬਾਰਡਰ ’ਤੇ ਵੱਡਾ ਟੈਂਟ ਲਾ ਦਿੱਤਾ ਗਿਆ ਹੈ ਤੇ ਹੋਰ ਸਾਰੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਸ਼ੋਮਣੀ ਕਮੇਟੀ ਮੈਂਬਰ ਜਸਮੇਰ ਲਾਛੜੂ ਅਤੇ ਮੈਨੇਜਰ ਕਰਨੈਲ ਵਿਰਕ ਦੀ ਦੇਖਰੇਖ ਹੇਠ ਸ਼੍ਰੋਮਣੀ ਕਮੇਟੀ ਵੱੱਲੋਂ ਸ਼ੰਭੂ ਬਾਰਡਰ ’ਤੇ ਕਈ ਦਿਨਾਂ ਤੋਂ ਲੰਗਰ ਚਲਾਇਆ ਜਾ ਰਿਹਾ ਹੈ।

Advertisement

Advertisement