ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਕਾਬਪੋਸ਼ਾਂ ਨੇ ਚਾਰ ਨੌਜਵਾਨਾਂ ’ਤੇ ਗੋਲੀਆਂ ਚਲਾਈਆਂ

08:56 AM Jun 21, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 20 ਜੂਨ
ਇਥੇ ਸਰਸਵਤੀ ਨਗਰ ਦੇ ਮਨਕਾ ਮਨਕੀ ਰੋਡ ’ਤੇ ਸਥਿਤ ਇੱਕ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਚ ਬੈਠੇ ਚਾਰ ਦੋਸਤਾਂ ’ਤੇ ਦੋ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ’ਚ ਸ਼ਿਵਮ ਗੋਇਲ ਪੱਟ ’ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਪੁਲੀਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਣੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਸਰਸਵਤੀ ਨਗਰ ਵਾਸੀ ਦੀਪਕ ਨੇ ਥਾਣਾ ਛੱਪਰ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਮਨਕਾ ਮਨਕੀ ਰੋਡ ’ਤੇ ਪ੍ਰਾਪਰਟੀ ਡੀਲਰ ਦਾ ਦਫ਼ਤਰ ਹੈ। ਉਹ ਆਪਣੇ ਦੋਸਤਾਂ ਸ਼ਿਵਮ ਗੋਇਲ, ਹਰਪ੍ਰੀਤ ਉਰਫ ਕਾਕਾ ਅਤੇ ਯੋਗੇਸ਼ ਨਾਲ ਦਫਤਰ ’ਚ ਬੈਠਾ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਤੇ ਉਨ੍ਹਾਂ ’ਚੋਂ ਇੱਕ ਨੇ ਦਫ਼ਤਰ ’ਚ ਆ ਕੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ। ਇੱਕ ਗੋਲੀ ਸ਼ਿਵਮ ਦੇ ਪੱਟ ਵਿੱਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਨੇ ਸ਼ਿਵਮ ਨੂੰ ਹਸਪਤਾਲ ’ਚ ਭਰਤੀ ਕਰਵਾਇਆ।
ਥਾਣਾ ਛੱਪਰ ਇੰਚਾਰਜ ਰਾਮਪਾਲ ਦਾ ਕਹਿਣਾ ਹੈ ਕਿ ਦੀਪਕ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement