ਮਿਸਤਰੀਆਂ ਤੇ ਮਜ਼ਦੂਰਾਂ ਵੱਲੋਂ ਸ਼ਾਹ ਖ਼ਿਲਾਫ਼ ਨਾਅਰੇਬਾਜ਼ੀ
ਸੰਜੀਵ ਬੱਬੀ
ਚਮਕੌਰ ਸਾਹਿਬ, 1 ਜਨਵਰੀ
ਮਿਸਤਰੀਆਂ ਅਤੇ ਮਜ਼ਦੂਰਾਂ ਦੀ ਯੂਨੀਅਨ ਦੇ ਆਗੂਆਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਇੱਥੇ ਲੇਬਰ ਚੌਕ ਵਿੱਚ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਕਰਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਸਲਾਹਕਾਰ ਤੇ ਡੀਐੱਮਐੱਫ ਦੇ ਜ਼ਿਲ੍ਹਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਅਤੇ ਵਾਈਸ ਚੇਅਰਮੈਨ ਅਜੈਬ ਸਿੰਘ ਸਮਾਣਾ ਨੇ ਕਿਹਾ ਕਿ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਦਾ ਅਪਮਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਸਮੁੱਚੇ ਦਲਿਤ ਭਾਈਚਾਰੇ ਤੋਂ ਮੁਆਫ਼ੀ ਮੰਗੇ, ਨਹੀਂ ਉਹ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਜਗਮੀਤ ਸਿੰਘ, ਦਵਿੰਦਰ ਸਿੰਘ ਰਾਜੂ, ਜਰਨੈਲ ਸਿੰਘ ਜੈਲਾ, ਮਿਸਤਰੀ ਮਨਮੋਹਣ ਸਿੰਘ, ਗੁਲਾਬ ਚੰਦ ਚੌਹਾਨ, ਦਲਜੀਤ ਸਿੰਘ, ਸਤਿੰਦਰ ਸਿੰਘ ਨੀਟਾ, ਦਲਵੀਰ ਸਿੰਘ ਜਟਾਣਾ ਤੇ ਗੁਰਮੇਲ ਸਿੰਘ ਹਾਜ਼ਰ ਸਨ।