ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨੀ ਸੰਘਰਸ਼ ਦੀ ਹਮਾਇਤ ’ਚ ਸਮੂਹਿਕ ਭੁੱਖ ਹੜਤਾਲ

06:20 AM Dec 21, 2024 IST
ਭੁੱਖ ਹੜਤਾਲ ਦੌਰਾਨ ਸਿਵਲ ਸਰਜਨ ਦਫ਼ਤਰ ’ਚ ਧਰਨਾ ਦਿੰਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਦਸੰਬਰ

Advertisement

ਕਿਸਾਨੀ ਸੰਘਰਸ਼ ਦੀ ਹਮਾਇਤ ਅਤੇ ਕੇਂਦਰ ਤੇ ਰਾਜ ਸਰਕਾਰ ਦੀਆਂ ਕਿਸਾਨਾਂ, ਮੁਲਾਜ਼ਮਾਂ ਅਤੇ ਮਜ਼ਦੂਰ ਜਮਾਤ ਖਿਲਾਫ ਨੀਤੀਆਂ ਦੇ ਵਿਰੋਧ ਵਿਚ ਹੈਲਥ ਐਂਪਲਾਈਜ਼ ਐਸੋਸੀਏਸ਼ਨ ਪੰਜਾਬ ਵੱਲੋਂ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿੱਚ ਇੱਕ ਦਿਨ ਦੀ ਸਮੂਹਿਕ ਭੁੱਖ ਹੜਤਾਲ ਕੀਤੀ ਗਈ। ਇਸ ਮੌਕੇ ਮੈਂਬਰਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਦੀ ਹਮਾਇਤ ਵੀ ਕੀਤੀ।
ਭੁੱਖ ਹੜਤਾਲ ਹੈਲਥ ਐਂਪਲਾਈਜ਼ ਐਸੋਸੀਏਸ਼ਨ ਵੱਲੋਂ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਮੁਤਾਬਕ ਕੀਤੀ ਗਈ। ਇਸ ਦੌਰਾਨ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਕੁਲਦੀਪ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਰਣਜੋਧ ਸਿੰਘ ਸੰਘਾ, ਰਘੂਰਾਜ, ਬਿਕਰਮਜੀਤ ਸਿੰਘ ਗਿੱਲ, ਐਲਐਚਵੀ ਯੂਨੀਅਨ ਵੱਲੋਂ ਤ੍ਰਿਪਤਾ ਸ਼ਰਮਾ, ਅਮਨਦੀਪ ਕੌਰ, ਸਟਾਫ ਨਰਸਿਜ਼ ਯੂਨੀਅਨ ਵੱਲੋਂ ਜਗੀਰ ਕੌਰ, ਫਾਰਮੇਸੀ ਅਫਸਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ, ਜਨਰਲ ਸਕੱਤਰ ਪਲਵਿੰਦਰ ਸਿੰਘ ਧੰਮੂ, ਐੱਮਐੱਲਟੀ ਐਸੋਸੀਏਸ਼ਨ ਦੇ ਬਾਬਾ ਮਲਕੀਅਤ ਸਿੰਘ ਭੱਟੀ, ਸੂਬਾ ਪ੍ਰਧਾਨ ਬਲਦੇਵ ਸਿੰਘ ਝੰਡੇਰ, ਜਗਤਾਰ ਸਿੰਘ ਰਾਜੀਆਂ, ਮਲਟੀਪਰਪਜ ਹੈਲਥ ਸੁਪਰਵਾਈਜਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ ਆਦਿ ਨੇ ਸਵੇਰੇ 9 ਵਜੇ ਭੁੱਖ ਹੜਤਾਲ ਸ਼ੁਰੂ ਕੀਤੀ। ਇਸ ਮੌਕੇ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਤੇ ਹੋਰ ਆਗੂਆਂ ਨੇ ਕਿਸਾਨਾਂ, ਮੁਲਾਜ਼ਮਾਂ ਤੇ ਮਜ਼ਦੂਰ ਜਮਾਤ ਦੇ ਖ਼ਿਲਾਫ਼ ਕੇਂਦਰ ਅਤੇ ਰਾਜ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਦੀ ਹਮਾਇਤ ਕੀਤੀ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਡੱਲੇਵਾਲ ਦੀ ਜਾਨ ਬਚਾਈ ਜਾਵੇ।

Advertisement
Advertisement