For the best experience, open
https://m.punjabitribuneonline.com
on your mobile browser.
Advertisement

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵੱਲੋਂ ਭਾਰੀ ਇਕੱਠ

09:57 AM Aug 18, 2024 IST
ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵੱਲੋਂ ਭਾਰੀ ਇਕੱਠ
ਨਰੇਗਾ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਕਸ਼ਮੀਰ ਸਿੰਘ ਗਦਾਈਆ।
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਅਗਸਤ
ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਏਟਕ) ਦੇ ਸੂਬਾ ਪ੍ਰਧਾਨ ਕਾਮਰੇਡ ਕਸ਼ਮੀਰ ਸਿੰਘ ਗਦਾਈਆ ਨੇ ਨਰੇਗਾ ਨੂੰ ਪਾਰਦਰਸ਼ੀ ਢੰਗ ਨਾਲ਼ ਲਾਗੂ ਕਰਵਾਉਣ ਲਈ ਕਾਮਿਆਂ ਨੂੰ ਜਥੇਬੰਦ ਹੋ ਕੇ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ।
ਉਹ ਪਿੰਡ ਮਨਸੂਰਾਂ ਵਿੱਚ ਨਰੇਗਾ ਕਾਮਿਆਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ ਜਿਸ ਵਿੱਚ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨਰੇਗਾ 2005 ਨੂੰ ਲਾਗੂ ਕਰਨ ਲਈ ਸੁਹਿਰਦ ਨਹੀਂ ਹਨ ਜਦਕਿ ਪੇਂਡੂ ਕਿਰਤੀਆਂ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਰੇਗਾ ਕਾਮਿਆਂ ਵੱਲੋਂ ਕੰਮ ਮੰਗਣ ਦੀਆਂ ਅਰਜ਼ੀਆਂ ਦਰਜ ਨਹੀਂ ਕੀਤੀਆਂ ਜਾਂਦੀਆਂ ਅਤੇ ਨਾ ਹੀ ਅਰਜ਼ੀ ਦੀ ਵਾਪਸੀ ਦੀ ਰਸੀਦ ਦਿੱਤੀ ਜਾਂਦੀ ਹੈ। ਜਿੰਨੇ ਦਿਨਾਂ ਦਾ ਕੰਮ ਮੰਗਿਆ ਜਾਂਦਾ ਹੈ, ਉਸ ਮੁਤਾਬਿਕ ਕੰਮ ਵੀ ਨਹੀਂ ਦਿੱਤਾ ਜਾਂਦਾ ਅਤੇ ਅਰਜ਼ੀ ਦਰਜ ਕਾਮਿਆਂ ਨੂੰ ਕੰਮ ਨਾ ਦੇਣ ’ਤੇ ਬੇਰੁਜ਼ਗਾਰੀ ਭੱਤਾ ਨਹੀਂ ਦਿੱਤਾ ਜਾਂਦਾ। ਜਦੋਂ ਨਰੇਗਾ ਕਾਮਿਆਂ ਦੀਆਂ ਮੁਸ਼ਕਲਾਂ ਦੇ ਹੱਲ‌ ਲਈ ਅੰਦਲੋਨ ਰਸਤਾ ਚੁਣਿਆ ਜਾਂਦਾ ਹੈ ਤਾਂ ਸਰਕਾਰ ਦੇ ਇਸ਼ਾਰੇ ’ਤੇ ਮੇਟਾਂ ਨੂੰ ਹਟਾ ਦੇਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਬਹੁਤ ਸਾਰੇ ਮੇਟਾਂ ਨੂੰ ਨਰੇਗਾ 2005 ਦੀਆਂ ਧੱਜੀਆਂ ਉਡਾਉਂਦਿਆਂ ਗੈਰ ਜਮਹੂਰੀ ਤਰੀਕੇ ਨਾਲ ਹਟਾ ਦਿੱਤਾ ਜਾਂਦਾ ਹੈ। ਨਰੇਗਾ ਕਾਮਿਆਂ ਨਾਲ ਉਦੋਂ ਹੋਰ ਧੱਕਾ ਕੀਤਾ ਜਾਂਦਾ ਹੈ ਜਦੋਂ ਉਨ੍ਹਾਂ ਦੀ ਦਿਹਾੜੀ 322 ਰੁਪਏ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਪੇਂਡੂ ਕਾਮਿਆਂ ਲਈ ਯੂਪੀਏ 1 ਦੀ ਸਰਕਾਰ ਵੱਲੋਂ 100 ਦਿਨ ਕੰਮ ਪ੍ਰਾਪਤੀ ਦਾ ਕਾਨੂੰਨ ਕਮਿਊਨਿਸਟ ਪਾਰਟੀਆਂ ਦੇ ਸਹਿਯੋਗ ਨਾਲ ਬਣਾਇਆ ਗਿਆ ਸੀ, ਇਸ ਦੀ ਮੂਲ ਭਾਵਨਾ ਸੀ ਕਿ ਪਿੰਡਾਂ ਵਿੱਚ ਕੰਮ ਨਾ ਹੋਣ ਕਾਰਨ, ਕਾਮਾ ਪਿੰਡ ਵਿੱਚ ਹੀ ਕੰਮ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕੇ।
ਇਸ ਸਮੇਂ ਏਟਕ ਪੰਜਾਬ ਦੇ ਆਗੂ ਮਨਿੰਦਰ ਸਿੰਘ ਭਾਟੀਆ, ਕੁੱਲ ਪੰਜਾਬ ਕਿਸਾਨ ਸਭਾ ਦੇ ਆਗੂ ਚਮਕੌਰ ਸਿੰਘ ਬਰਮੀ, ਪੱਲੇਦਾਰ ਯੂਨੀਅਨ ਦੇ ਆਗੂ ਭਗਵਾਨ ਸਿੰਘ ਸੋਮਲਖੇੜੀ ਅਤੇ ਜੋਰਾ ਸਿੰਘ ਮਨਸੂਰਾਂ ਨੇ ਵੀ ਸੰਬੋਧਨ ਕੀਤਾ। ਇਸ ਸਮੇਂ ਕਾਮਿਆਂ ਨੇ ਸਰਬਸੰਮਤੀ ਨਾਲ ਸੱਤ ਮੈਂਬਰੀ ਐਡਹਾਕ ਕਮੇਟੀ ਬਣਾਈ ਜਿਸਦਾ ਕਨਵੀਨਰ ਪ੍ਰਭਜੋਤ ਕੌਰ ਨੂੰ ਬਣਾਇਆ ਗਿਆ ਅਤੇ ਕਾ. ਜੋਰਾ ਸਿੰਘ ਇਸ ਕਮੇਟੀ ਦੇ ਕਨਵੀਨਰ ਹੋਣਗੇ।

Advertisement

Advertisement
Advertisement
Author Image

Advertisement