ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਸਟਰਜ਼ ਬਾਸਕਟਬਾਲ: ਭਾਰਤੀ ਟੀਮ ਨੇ ਜਿੱਤਿਆ ਸੋਨ ਤਗ਼ਮਾ

08:29 AM Mar 24, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਲੁਧਿਆਣਾ: ਕੋਲੰਬੋ ਵਿੱਚ ਕਰਵਾਏ ਗਏ ਅੰਤਰ-ਰਾਸ਼ਟਰੀ ਮਾਸਟਰਜ਼ ਬਾਸਕਟਬਾਲ ਟੂਰਨਾਮੈਂਟ ਵਿੱਚੋਂ ਭਾਰਤੀ ਟੀਮ ਨੇ ਸੋਨੇ ਦਾ ਤਗ਼ਮਾ ਜਿੱਤਿਆ ਹੈ। ਖੇਲੋ ਮਾਸਟਰਜ਼ ਫਾਊਂਡੇਸ਼ਨ, ਇੰਡੀਆ ਦੇ ਜਨਰਲ ਸਕੱਤਰ ਸ਼ਲੇਂਦਰ ਸਿੰਘ ਅਤੇ ਟੀਮ ਦੇ ਕਪਤਾਨ ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਟੀਮ ਵਿੱਚ ਸਾਰੇ ਹੀ ਖਿਡਾਰੀ 50 ਸਾਲ ਦੀ ਉਮਰ ਤੋਂ ਵੱਧ ਦੇ ਸਨ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ 59 ਸਾਲ ਦਾ ਡਾ. ਇੰਦਰਜੀਤ ਸਿੰਘ ਹੋਰਨਾਂ ਲਈ ਪ੍ਰੇਰਨਾ ਦਾ ਸਰੋਤ ਬਣਿਆ ਰਿਹਾ। ਉਨ੍ਹਾਂ ਦੱਸਿਆ ਕਿ ਡਾ. ਇੰਦਰਜੀਤ ਮੌਜੂਦਾ ਸਮੇਂ ਨਕੋਦਰ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਵਜੋਂ ਸੇਵਾਵਾਂ ਦੇ ਰਿਹਾ ਹੈ। ਉਨ੍ਹਾ ਪੂਰੀ ਟੀਮ ਨੂੰ ਸੋਨ ਤਗ਼ਮਾ ਜਿੱਤਣ ਲਈ ਵਧਾਈ ਦਿੰਦਿਆਂ ਭਵਿੱਖ ’ਚ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। -ਖੇਤਰੀ ਪ੍ਰਤੀਨਿਧ

Advertisement

Advertisement
Advertisement