ਮਸਤੂਆਣਾ ਸਾਹਿਬ: ਦੁੱਗਾਂ ’ਚ ਬ੍ਰਿਜ ਭੂਸ਼ਨ ਦਾ ਫੂਕਿਆ ਪੁਤਲਾ
11:32 PM Jun 23, 2023 IST
ਐੱਸਐੱਸ ਸੱਤੀ
Advertisement
ਮਸਤੂਆਣਾ ਸਾਹਿਬ, 5 ਜੂਨ
ਨੇੜਲੇ ਪਿੰਡ ਦੁੱਗਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਵੱਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਦਾ ਪੁਤਲਾ ਫੂਕਿਆ ਗਿਆ। ਪੁਤਲਾ ਫੂਕਣ ਸਮੇਂ ਇਕੱਤਰ ਹੋਏ ਕਿਸਾਨ ਔਰਤਾਂ ਅਤੇ ਮਰਦਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸਾਹਿਬ ਸਿੰਘ ਬਡਬਰ, ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਦੁੱਗਾਂ, ਜ਼ਿਲ੍ਹਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਦੁੱਗਾਂ, ਇਕਾਈ ਪ੍ਰਧਾਨ ਗੁਲਜ਼ਾਰ ਸਿੰਘ ਦੁੱਗਾਂ ਅਤੇ ਖ਼ਜ਼ਾਨਚੀ ਜੱਗਾ ਸਿੰਘ ਦੁੱਗਾਂ ਨੇ ਕਿਹਾ ਕਿ ਇਨਸਾਫ਼ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Advertisement
Advertisement