For the best experience, open
https://m.punjabitribuneonline.com
on your mobile browser.
Advertisement

ਮਸਤੂਆਣਾ ਸਾਹਿਬ: ਸਰਕਾਰੀ ਬੱਸਾਂ ਨਾ ਰੁਕਣ ਕਾਰਨ ਵਿਦਿਆਰਥੀ ਪ੍ਰੇਸ਼ਾਨ

08:54 AM Sep 05, 2024 IST
ਮਸਤੂਆਣਾ ਸਾਹਿਬ  ਸਰਕਾਰੀ ਬੱਸਾਂ ਨਾ ਰੁਕਣ ਕਾਰਨ ਵਿਦਿਆਰਥੀ ਪ੍ਰੇਸ਼ਾਨ
ਮਸਤੂਆਣਾ ਸਾਹਿਬ ’ਚ ਬੱਸਾਂ ਨਾ ਰੁਕਣ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀ। -ਫੋਟੋ: ਸੱਤੀ
Advertisement

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 4 ਸਤੰਬਰ
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਵੱਲੋਂ ਸਥਾਪਤ ਕੀਤੇ ਗਏ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਚੱਲ ਰਹੀਆਂ ਇੱਕ ਦਰਜਨ ਦੇ ਕਰੀਬ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਿੱਥੇ ਮਸਤੂਆਣਾ ਸਾਹਿਬ ਦੇ ਬੱਸ ਅੱਡੇ ’ਤੇ ਸਰਕਾਰੀ ਬੱਸਾਂ ਨਾ ਰੁਕਣ ਕਾਰਨ ਖੱਜਲ ਖੁਆਰ ਹੋਣਾ ਪੈ ਰਿਹਾ ਹੈ, ਉੱਥੇ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਲਈ ਆਉਂਦੇ ਸ਼ਰਧਾਲੂ ਪ੍ਰੇਸ਼ਾਨ ਹਨ। ਇਸ ਸਮੱਸਿਆ ਦੇ ਹੱਲ ਲਈ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਕਰਮਜੋਤ ਸਿੰਘ, ਅਮਨਦੀਪ ਕੌਰ, ਜਸਵਿੰਦਰ ਸਿੰਘ ਅਤੇ ਹੋਰਨਾਂ ਨੇ ਪੀਆਰਟੀਸੀ ਸੰਗਰੂਰ ਦੇ ਜਨਰਲ ਮੈਨੇਜਰ ਜਤਿੰਦਰਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਬੱਸ ਪਾਸ ਬਣਾਏ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਬੱਸਾਂ ਨਾ ਰੁਕਣ ਕਾਰਨ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਹ ਸਕੂਲ ਜਾਂ ਕਾਲਜ ਦੇਰੀ ਨਾਲ ਪੁੱਜਦੇ ਹਨ। ਉਨ੍ਹਾਂ ਪੀਆਰਟੀਸੀ ਮੈਨੇਜਮੈਂਟ ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਲਿਖਤੀ ਪੱਤਰ ਦੇ ਕੇ ਵਿਦਿਆਰਥੀਆਂ ਨੂੰ ਬੱਸ ਸਫਰ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਹ ਮਸਲਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਮਸਤੂਆਣਾ ਸਾਹਿਬ ਦੇ ਬੱਸ ਅੱਡੇ ’ਤੇ ਧਰਨਾ ਲਾਉਣ ਲਈ ਮਜਬੂਰ ਹੋਣਗੇ। ਪੀਆਰਟੀਸੀ ਸੰਗਰੂਰ ਦੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਸਾਰੇ ਹੀ ਡਿੱਪੂਆਂ ਦੇ ਅਧਿਕਾਰੀਆਂ ਅਤੇ ਡਰਾਈਵਰ-ਕੰਡਕਟਰਾਂ ਨੂੰ ਬੱਸਾਂ ਰੋਕਣ ਸਬੰਧੀ ਲਿਖਤੀ ਤੌਰ ’ਤੇ ਆਖ ਦਿੱਤਾ ਹੈ।

Advertisement
Advertisement
Author Image

Advertisement