ਮਾਤਾ ਗੁਜਰ ਕੌਰ ਦਾ ਜਨਮ ਦਿਹਾੜਾ ਮਨਾਇਆ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 22 ਨਵੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮਾਤਾ ਗੁਜਰ ਕੌਰ ਦਾ 400 ਸਾਲਾ ਜਨਮ ਦਿਹਾੜਾ ਮਨਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਬਲਬੀਰ ਸਿੰਘ ਦੇ ਢਾਡੀ ਜਥੇ ਨੇ ਮਾਤਾ ਗੁਜਰ ਕੌਰ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਅਮਰਜੀਤ ਸਿੰਘ ਖ਼ਾਲਸਾ ਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੇ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਗੁਰਦਿਆਲ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਬਹਾਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਜੁਝਾਰ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਸਵਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।