ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤਾ ਗੁਜਰੀ ਕਾਲਜ ਨੇ ਜਿੱਤੀ ਓਵਰਆਲ ਫਸਟ ਰਨਰਅੱਪ ਟਰਾਫੀ

07:51 AM Nov 13, 2024 IST
ਫ਼ਸਟ ਰਨਰਅੱਪ ਟਰਾਫ਼ੀ ਨਾਲ ਮਾਤਾ ਗੁਜਰੀ ਕਾਲਜ ਦੀ ਟੀਮ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ:

Advertisement

ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸੈਸ਼ਨ 2024-25 ਦੇ ਅੰਤਰ-ਖੇਤਰੀ ਯੁਵਕ ਮੇਲੇ ਵਿੱਚ ਓਵਰਆਲ ਫ਼ਸਟ ਰਨਰਅੱਪ ਟਰਾਫ਼ੀ ਜਿੱਤੀ ਹੈ। ਤਿੰਨ ਰੋਜ਼ਾ ਮੇਲੇ ਵਿੱਚ 31 ਵੱਖ-ਵੱਖ ਮੁਕਾਬਲਿਆਂ ਵਿੱਚ ਕਾਲਜ ਨੇ ਰੰਗਮੰਚ ਦੀ ਓਵਰਆਲ ਟਰਾਫ਼ੀ ਹਾਸਲ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਜਗਦੀਪ ਸਿੰਘ ਚੀਮਾ, ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਦੀ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਕਾਲਜ ਪ੍ਰਿੰਸੀਪਲ, ਸਟਾਫ ਅਤੇ ਕੋਚਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਸਿੱਖਿਆ ਸਕੱਤਰ ਸੁਖਮਿੰਦਰ ਸਿੰਘ, ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਡੀਨ ਸੱਭਿਆਚਾਰ ਸਰਗਰਮੀਆਂ ਡਾ. ਹਰਮਿੰਦਰ ਸਿੰਘ ਨੇ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement