For the best experience, open
https://m.punjabitribuneonline.com
on your mobile browser.
Advertisement

ਮਾਤਾ ਗੁਜਰੀ ਸਕੂਲ ਦੀ ਮੈਰਿਟ ’ਚ ਆਉਣ ਵਾਲੀ ਦਿਸ਼ਾ ਦਾ ਸਨਮਾਨ

07:12 AM May 03, 2024 IST
ਮਾਤਾ ਗੁਜਰੀ ਸਕੂਲ ਦੀ ਮੈਰਿਟ ’ਚ ਆਉਣ ਵਾਲੀ ਦਿਸ਼ਾ ਦਾ ਸਨਮਾਨ
ਵਿਦਿਆਰਥਣ ਦਿਸ਼ਾ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ।
Advertisement

ਪੱਤਰ ਪ੍ਰੇਰਕ
ਭਦੌੜ, 2 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਦੇ ਨਤੀਜਿਆਂ ਵਿਚੋਂ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੀ ਵਿਦਿਆਰਥਣ ਦਿਸ਼ਾ ਨੇ 590 ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਦਸਵਾਂ ਸਥਾਨ ਹਾਸਲ ਕਰਕੇ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ ਜਿਸ ਨੂੰ ਅੱਜ ਵਿਸ਼ੇਸ਼ ਤੌਰ ’ਤੇ ਸਕੂਲ ਵਿਚ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸੁਖਵੀਰ ਕੌਰ ਨੇ ਦੱਸਿਆ ਸਾਰੇ ਬੱਚੇ ਫਸਟ ਡਿਵੀਜ਼ਨ ਵਿਚ ਪਾਸ ਹੋਏ ਹਨ ਜਿਨ੍ਹਾਂ ਵਿਚ ਦਿਸ਼ਾ ਨੇ 98 ਫ਼ੀਸਦੀ, ਯਾਸਮੀਨ ਨੇ 96 ਫ਼ੀਸਦੀ, ਅਨਮੋਲ ਪ੍ਰੀਤ ਕੌਰ ਨੇ 93 ਫ਼ੀਸਦੀ ਅਤੇ ਸ਼ੁਭਨੀਤ ਕੌਰ, ਜਸਮਨਦੀਪ ਕੌਰ, ਅੰਮ੍ਰਿਤ ਪਾਲ ਕੌਰ, ਦਿਲਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਐੱਮਡੀ ਐਡਵੋਕੇਟ ਇਕਬਾਲ ਸਿੰਘ ਗਿੱਲ, ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਗੁਪਤਾ ਨੇ ਵਿਦਿਆਰਥਣ ਦਿਸ਼ਾਂ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਰਵਿੰਦਰ ਕੁਮਾਰ ਰਵੀ, ਸਕੱਤਰ ਹਰਮਨਪ੍ਰੀਤ ਸਿੰਘ, ਮਾਸਟਰ ਝਰਮਲ ਸਿੰਘ ਜੰਗੀਆਣਾ, ਸੰਦੀਪ ਕੁਮਾਰ ਦਈਏ, ਇੰਚਾਰਜ ਮੈਡਮ ਪਵਨਪ੍ਰੀਤ ਕੌਰ, ਰੇਖਾ ਗਰਗ, ਸਰਬਜੀਤ ਕੌਰ, ਹਰਪ੍ਰੀਤ ਕੌਰ, ਪਰਮਜੀਤ ਸਿੰਘ, ਜਗਸੀਰ ਸਿੰਘ, ਬਲਵਿੰਦਰ ਸਿੰਘ ਤੇ ਸਟਾਫ ਹਾਜ਼ਰ ਸੀ।

Advertisement

Advertisement
Author Image

joginder kumar

View all posts

Advertisement
Advertisement
×