For the best experience, open
https://m.punjabitribuneonline.com
on your mobile browser.
Advertisement

ਮਾਤਾ ਮਨਸਾ ਦੇਵੀ ਕੰਪਲੈਕਸ ਦੇ ਨਵੇਂ ਗਲਿਆਰੇ ਦਾ ਨੀਂਹ ਪੱਥਰ ਰੱਖਿਆ

06:37 AM Mar 18, 2024 IST
ਮਾਤਾ ਮਨਸਾ ਦੇਵੀ ਕੰਪਲੈਕਸ ਦੇ ਨਵੇਂ ਗਲਿਆਰੇ ਦਾ ਨੀਂਹ ਪੱਥਰ ਰੱਖਿਆ
ਨੀਂਹ ਪੱਥਰ ਰੱਖਦੇ ਹੋਏ ਸਪੀਕਰ ਗਿਆਨ ਚੰਦ ਗੁਪਤਾ। -ਫੋਟੋ: ਵਰਮਾ
Advertisement

ਪੱਤਰ ਪ੍ਰੇਰਕ
ਪੰਚਕੂਲਾ, 17 ਮਾਰਚ
ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਮਾਤਾ ਮਨਸਾ ਦੇਵੀ ਮੰਦਰ ਨੇੜੇ 6.11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਧੂ ਗਲਿਆਰੇ ਦਾ ਨੀਂਹ ਪੱਥਰ ਰੱਖਿਆ। ਇਸ ਕੋਰੀਡੋਰ ਦਾ ਨਿਰਮਾਣ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ ਕੀਤਾ ਜਾਵੇਗਾ ਅਤੇ ਇਹ ਕੰਮ ਕਰੀਬ ਛੇ ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ। ਸ੍ਰੀ ਗੁਪਤਾ ਨੇ ਕਿਹਾ ਕਿ ਮਾਤਾ ਮਨਸਾ ਦੇਵੀ ਮੰਦਰ ਨਾ ਸਿਰਫ਼ ਸ਼ਹਿਰ ਦੀ ਵਿਲੱਖਣ ਪਛਾਣ ਹੈ, ਸਗੋਂ ਕਰੋੜਾਂ ਲੋਕਾਂ ਦੀ ਆਸਥਾ ਦਾ ਕੇਂਦਰ ਵੀ ਹੈ। ਉਨ੍ਹਾਂ ਕਿਹਾ ਕਿ ਮੰਦਰ ਕੰਪਲੈਕਸ ਨੂੰ ਕਾਸ਼ੀ ਕੋਰੀਡੋਰ ਦੀ ਤਰਜ਼ ’ਤੇ ਵਿਕਸਤ ਕੀਤਾ ਜਾਵੇਗਾ। ਨਵੀਂ ਉਸਾਰੀ ਸੈਂਟਰਲ ਬਿਲਡਿੰਗ ਰਿਸਰਚ ਇੰਸਟੀਚਿਊਟ, ਰੁੜਕੀ ਦੁਆਰਾ ਤਿਆਰ ਡਰਾਇੰਗ ਅਨੁਸਾਰ ਹੋਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸੁਸ਼ੀਲ ਸਾਰਵਾਨ, ਨਗਰ ਨਿਗਮ ਦੇ ਮੇਅਰ ਕੁਲਭੂਸ਼ਣ ਗੋਇਲ ਅਤੇ ਨਗਰ ਨਿਗਮ ਕਮਿਸ਼ਨਰ ਸਚਿਨ ਗੁਪਤਾ, ਸ਼ਰਾਈਨ ਬੋਰਡ ਦੇ ਸੀਈਓ ਅਸ਼ੋਕ ਕੁਮਾਰ ਬਾਂਸਲ ਆਦਿ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement
Advertisement
×