For the best experience, open
https://m.punjabitribuneonline.com
on your mobile browser.
Advertisement

ਮਾਤਾ ਰੁਕਮਣੀ ਰਾਇ ਸਕੂਲ ਵਿੱਚ ਖੇਡਾਂ ਕਰਵਾਈਆਂ

08:05 AM Apr 10, 2024 IST
ਮਾਤਾ ਰੁਕਮਣੀ ਰਾਇ ਸਕੂਲ ਵਿੱਚ ਖੇਡਾਂ ਕਰਵਾਈਆਂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਅਪਰੈਲ
ਮਾਤਾ ਰੁਕਮਣੀ ਰਾਇ ਆਰੀਆ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ਵਿਚ ਅੱਜ ਸਵੇਰ ਦੀ ਸ਼ੁਰੂਆਤ ਵੱਖ-ਵੱਖ ਖੇਡ ਗਤੀਵਿਧੀਆਂ ਨਾਲ ਹੋਈ। ਇਸ ਮੌਕੇ ਖੋ-ਖੋ, ਕਬੱਡੀ, ਸਕੇਟਿੰਗ, ਤਾਈਕਵਾਡੋਂ, ਵਾਲੀਬਾਲ, ਬੈਡਮਿੰਟਨ ਆਦਿ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਖੇਡ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਖੂਬ ਆਨੰਦ ਮਾਣਿਆ। ਸਕੂਲ ਦੀ ਪ੍ਰਿੰਸੀਪਲ ਬੀਬੀਨਦੀਪ ਕੌਰ ਨੇ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਨਾਲ ਬੱਚਿਆਂ ਦਾ ਸਰੀਰਕ, ਸਮਾਜਿਕ, ਮਾਨਸਿਕ ਤੇ ਬੌਧਿਕ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਵੇਰ ਦੀ ਸਕੂਲ ਸਭਾ ਨੂੰ ਸਕੂਲ ਦਾ ਦਰਪਣ ਕਿਹਾ ਜਾਂਦਾ ਹੈ, ਜੋ ਸਕੂਲ ਦੀ ਸੰਸਕ੍ਰਿਤੀ ਤੇ ਸਿੱਖਿਆ ਦੇ ਦ੍ਰਿਸ਼ਟੀ ਕੋਣ ਨੂੰ ਸਪੱਸ਼ਟ ਕਰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਦੀ ਯੋਜਨਾ ਇਸ ਤਰ੍ਹਾਂ ਬਣਾਈ ਜਾਂਦੀ ਹੈ, ਜਿਸ ਵਿਚ ਵਿਦਿਆਰਥੀਆਂ ਨੂੰ ਆਪਣਾ ਸਮੱਗਰ ਵਿਕਾਸ ਕਰਨ ਵਿਚ ਮਦਦ ਮਿਲੇ।

Advertisement

Advertisement
Author Image

joginder kumar

View all posts

Advertisement
Advertisement
×