For the best experience, open
https://m.punjabitribuneonline.com
on your mobile browser.
Advertisement

ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ ਮਨਾਇਆ

07:50 AM Nov 04, 2023 IST
ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ ਮਨਾਇਆ
ਸਮਾਗਮ ਵਿੱਚ ਸ਼ਮੂਲੀਅਤ ਕਰਦੀ ਹੋਏ ਸੰਗਤ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਮੁੱਖ ਸਮਾਗਮ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਹੋਇਆ, ਜਿੱਥੇ ਰਾਗੀ ਸਿੰਘਾਂ ਦੇ ਜਥੇ ਨੇ ਕੀਰਤਨ ਦੀਵਾਨ ਸਜਾਏ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮਾਤਾ ਸਾਹਿਬ ਕੌਰ ਨੂੰ ਖਾਲਸੇ ਦੀ ਮਾਤਾ ਦਾ ਮਾਣ ਗੁਰੂ ਗੋਬਿੰਦ ਸਿੰਘ ਨੇ ਬਖਸ਼ਿਆ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਵੱਲੋਂ ਮਾਤਾ ਜੀ ਨੂੰ ਦਿੱਤੇ ਸਸ਼ਤਰ ਅੱਜ ਵੀ ਗੁਰਦੁਆਰਾ ਸਾਹਿਬ ਵਿਚ ਪਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਕਦਮੀ ਕਰਦਿਆਂ ਆਪਣੇ ਬੱਚਿਆਂ ਨੂੰ ਇਨ੍ਹਾਂ ਸ਼ਸਤਰਾਂ ਦੇ ਦਰਸ਼ਨਾਂ ਵਾਸਤੇ ਲੈ ਕੇ ਆਉਣਾ ਚਾਹੀਦਾ ਹੈ।

Advertisement

Advertisement
Author Image

joginder kumar

View all posts

Advertisement
Advertisement
×