ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤਾ ਸੁੰਦਰੀ ਇੰਸਟੀਚਿਊਟ ਵਿੱਚ ਨਰਸਿੰਗ ਦਿਵਸ ਮਨਾਇਆ

07:00 AM May 16, 2024 IST
ਮਾਤਾ ਸੁੰਦਰੀ ਕਾਲਜ ਵਿੱਚ ਨਰਸਿੰਗ ਦਿਵਸ ਮਨਾਉਂਦੇ ਹੋਏ ਹੋਏ ਵਿਦਿਆਰਥੀ।

ਚਾਉਕੇ:

Advertisement

ਮਾਤਾ ਸੁੰਦਰੀ ਇੰਸਟੀਚਿਊਟ ਆਫ਼ ਨਰਸਿੰਗ ਢੱਡੇ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ ਜਿਸ ਵਿਚ ਸੰਸਥਾ ਦੇ ਡਾਇਰੈਕਟਰ ਸਿੰਬਲਜੀਤ ਕੌਰ ਅਤੇ ਹਰਮਨਜੋਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮੇਂ ਬੱਚਿਆਂ ਵੱਲੋਂ ਪ੍ਰਣ ਕੀਤਾ ਗਿਆ ਕਿ ਉਹ ਆਪਣਾ ਕੰਮ ਇਮਾਨਦਾਰੀ ਅਤੇ ਲਗਨ ਨਾਲ ਕਰਨਗੇ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ, ਐਮ.ਡੀ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬੱਚੇ ਬਹੁਤ ਹੀ ਕਿਸਮਤ ਵਾਲੇ ਹਨ ਜਿਨ੍ਹਾਂ ਨੂੰ ਇਹ ਕੋਰਸ ਕਰਨ ਦਾ ਮੌਕਾ ਮਿਲਿਆ। ਸੰਸਥਾ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਜੀ.ਐਨ.ਐਮ ਅਤੇ ਏ.ਐਨ.ਐਮ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਹਰਜੀਤ ਕੌਰ ਨਰਸਿੰਗ ਵਿਭਾਗ, ਸੰਦੀਪ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement