ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤਾ ਸੁੰਦਰੀ ਸਕੂਲ ਦੀਆਂ ਖਿਡਾਰਨਾਂ ਨੇ ਮੈਡਲ ਜਿੱਤੇ

07:58 AM Sep 12, 2024 IST
ਮਾਤਾ ਸੁੰਦਰੀ ਸਕੂਲ ਦੇ ਜੇਤੂ ਖਿਡਾਰੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਰਮਨਦੀਪ ਸਿੰਘ

ਚਾਉਕੇ: ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਦੀਆਂ ਖਿਡਾਰਨਾਂ ਨੇ 68ਵੀਆਂ ਗਰਮ ਰੁੱਤ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿਚ ਬਾਕਸਿੰਗ ਵਿਚ 1 ਸੋਨ, 2 ਚਾਂਦੀ ਅਤੇ 1 ਕਾਂਸੀ ਦੇ ਮੈਡਲ ਜਿੱਤੇ, ਸ਼ਤਰੰਜ ਟੀਮ ਨੇ ਦੂਜੀ ਪੁਜ਼ੀਸ਼ਨ ਪ੍ਰਾਪਤ ਕੀਤੀ ਅਤੇ ਰੱਸਾਕਸ਼ੀ ਟੀਮ ਨੇ ਵੀ ਦੂਜੀ ਪੁਜ਼ੀਸ਼ਨ ਪ੍ਰਾਪਤ ਕੀਤੀ। ਇਨ੍ਹਾਂ ਖੇਡਾਂ ਵਿਚੋਂ ਪੰਜ ਖਿਡਾਰਨਾਂ ਦੀ ਚੋਣ ਸਟੇਟ ਸਕੂਲ ਖੇਡਾਂ ਦੇ ਕੈਂਪ ਲਈ ਕੀਤੀ ਗਈ। ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਅਤੇ ਡਾਇਰੈਕਟਰ ਐਡਮਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਖੇਡ ਵਿਭਾਗ ਦੇ ਮੁਖੀ ਪ੍ਰੋ.ਜਸਵਿੰਦਰ ਸਿੰਘ ਆਦਿ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ

Advertisement

Advertisement