ਮੈਚ ਫਿਕਸਿੰਗ ਟਿੱਪਣੀ: ਭਾਜਪਾ ਵੱਲੋਂ ਰਾਹੁਲ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ
11:02 PM Apr 01, 2024 IST
ਨਵੀਂ ਦਿੱਲੀ, 1 ਅਪਰੈਲ
Advertisement
ਭਾਜਪਾ ਨੇ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ‘ਮੈਚ ਫਿਕਸਿੰਗ’ ਵਾਲੀ ਕੀਤੀ ਗਈ ਟਿੱਪਣੀ ਦੀ ਅੱਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਅਤੇ ਰਾਹੁਲ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਦੀ ਅਗਵਾਈ ਹੇਠ ਇੱਕ ਵਫ਼ਦ ਇੱਥੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਮਿਲਿਆ ਅਤੇ ਰਾਹੁਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। -ਪੀਟੀਆਈ
Advertisement
Advertisement