ਗੁੱਡਵਿਲ ਸਕੂਲ ’ਚ ਗਣਿਤ ਵਿਗਿਆਨ ਮੇਲਾ ਕਰਵਾਇਆ
ਪੱਤਰ ਪ੍ਰੇਰਕ
ਜੈਂਤੀਪੁਰ, 12 ਦਸੰਬਰ
ਗੁੱਡਵਿਲ ਇੰਟਰਨੈਸ਼ਨਲ ਸਕੂਲ (ਸੀਬੀਐਸਈ) ਢਡਿਆਲਾ ਨੱਤ ’ਚ ਵਿਗਿਆਨੀ ਡਾ. ਸੀਵੀ ਰਮਨ ਕਲੱਬ ਅਤੇ ਗਣਿਤ ਸ਼ਾਸਤਰੀ ਐੱਸ ਰਾਮਾਨੁਜਨ ਕਲੱਬ ਵੱਲੋਂ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਦਿਲਚਸਪੀ ਵਿਕਸਿਤ ਕਰਨ ਲਈ ਵਿਗਿਆਨ ਤੇ ਗਣਿਤ ਮੇਲਾ ਕਰਵਾਇਆ ਗਿਆ। ਮੇਲੇ ਵਿੱਚ ਤੀਸਰੀ ਤੋਂ ਦਸਵੀਂ ਜਮਾਤ ਦੇ 300 ਵਿਦਿਆਰਥੀਆਂ ਨੇ ਹਿੱਸਾ ਲਿਆ। ਮੇਲੇ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵਿਗਿਆਨ ਤੇ ਗਣਿਤ ਦੇ ਮਾਡਲ ਅਤੇ ਪ੍ਰਾਜੈਕਟ ਪ੍ਰਦਰਸ਼ਿਤ ਕੀਤੇ। ਇਸ ਮੌਕੇ ਜੂਨੀਅਰ ਵਰਗ ਵਿਗਿਆਨ ਪ੍ਰਦਰਸ਼ਨੀ ਵਿੱਚ ਸੰਤੋਖ ਸਿੰਘ, ਅਰਸ਼ਪ੍ਰੀਤ ਕੌਰ ਅਤੇ ਅਰਮਨਪ੍ਰੀਤ ਕੌਰ ਤੇ ਪ੍ਰਭਜੋਤ ਕੌਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹੇ।
ਸੀਨੀਅਰ ਵਰਗ ਵਿੱਚ ਸੀਰਤਜੋਤ ਕੌਰ, ਮਨਮੀਤ ਸਿੰਘ, ਸੀਰਤ ਅਤੇ ਗੁਰਨੂਰਪ੍ਰੀਤ ਕੌਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ ਗਣਿਤ ਪ੍ਰਦਰਸ਼ਨੀ ਵਿੱਚ ਸਿਮਰਨਪ੍ਰੀਤ ਕੌਰ, ਜਸਪ੍ਰੀਤ ਕੌਰ, ਅਤੇ ਸਮਰੀਤ ਕੌਰ ਤੇ ਪ੍ਰਭਦੀਪ ਕੌਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹੇ।
ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ, ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਅਤੇ ਪ੍ਰਿੰਸੀਪਲ ਅਮਨਦੀਪ ਸਿੰਘ, ਵਿਸ਼ਾ ਅਧਿਆਪਕ ਗੁਰਵਿੰਦਰ ਕੌਰ, ਰਣਜੀਤ ਕੌਰ, ਮਹਿਕਦੀਪ ਕੌਰ, ਅਮਨਦੀਪ ਕੌਰ, ਅਤੇ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਅਜਿਹੇ ਰਚਨਾਤਮਕ ਕਾਰਜਾਂ ਵਿੱਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।