ਮਥੁਰਾ ਸ਼ਾਹੀ ਈਦਗਾਹ ਵਿਵਾਦ: ਮਸਜਿਦ ਕਮੇਟੀ ਦੀ ਅਰਜ਼ੀ ’ਤੇ ਸੁਣਵਾਈ ਭਲਕੇ
06:26 AM Jan 14, 2025 IST
ਨਵੀਂ ਦਿੱਲੀ:
Advertisement
ਸੁਪਰੀਮ ਕੋਰਟ ਵੱਲੋਂ ਮਥੁਰਾ ’ਚ ਕ੍ਰਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਮਾਮਲੇ ’ਤੇ ਮਸਜਿਦ ਪ੍ਰਬੰਧਕੀ ਕਮੇਟੀ ਦੀ ਅਪੀਲ ਉਪਰ 15 ਜਨਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਅਲਾਹਾਬਾਦ ਹਾਈ ਕੋਰਟ ਦੇ ਸਿੰਗਲ ਜੱਜ ਬੈਂਚ ਨੇ ਪਿਛਲੇ ਸਾਲ ਪਹਿਲੀ ਅਗਸਤ ਨੂੰ ਸ਼ਾਹੀ ਮਸਜਿਦ ਈਦਗਾਹ ਟਰੱਸਟ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ ਮਾਮਲੇ ’ਤੇ 15 ਜਨਵਰੀ ਨੂੰ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੇ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ ਜਿਸ ਨੇ ਪਿਛਲੇ ਸਾਲ 9 ਦਸੰਬਰ ਨੂੰ ਅੰਤਿਮ ਫ਼ੈਸਲੇ ਲਈ ਸੁਣਵਾਈ ਸ਼ੁਰੂ ਕੀਤੀ ਸੀ। -ਪੀਟੀਆਈ
Advertisement
Advertisement