For the best experience, open
https://m.punjabitribuneonline.com
on your mobile browser.
Advertisement

ਮਈ ਦਿਵਸ: ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

06:52 AM May 02, 2024 IST
ਮਈ ਦਿਵਸ  ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਗੁਰਦਾਸਪੁਰ ਵਿੱਚ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਲੋਕ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਮਈ
ਸੀਟੀਯੂ ਪੰਜਾਬ ਅਤੇ ਸੇਵਾਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਮਈ ਦਿਵਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਅੱਜ ਜਥੇਬੰਦੀ ਦੇ ਦਫ਼ਤਰ ਵਿਖੇ ਸੀਟੀਯੂ ਦਾ ਝੰਡਾ ਝੁਲਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਮਈ ਦਿਵਸ ਮਨਾਇਆ ਗਿਆ। ਸੀਟੀਯੂ ਦੇ ਸੂਬਾਈ ਆਗੂ ਜਗਤਾਰ ਸਿੰਘ ਕਰਮਪੁਰਾ ਤੇ ਹੋਰ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਵੱਲੋਂ ਕੁਰਬਾਨੀਆਂ ਦੇ ਕੇ ਬਣਾਏ ਲੇਬਰ ਕਾਨੂੰਨ ਨੂੰ ਮੋਦੀ ਸਰਕਾਰ ਨੇ ਤੋੜ ਕੇ ਚਾਰ ਕੋਡ ਬਣਾ ਦਿੱਤੇ ਹਨ ਜੋ ਮਜ਼ਦੂਰ ਵਿਰੋਧੀ ਹਨ। ਇਸ ਦੌਰਾਨ ਲੋਕ ਸਭਾ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੰਟਕ ਜਥੇਬੰਦੀ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਦਫ਼ਤਰ ’ਚ ਮਜ਼ਦੂਰ ਦਿਵਸ ਮਨਾਇਆ।
ਜਲੰਧਰ (ਪੱਤਰ ਪ੍ਰੇਰਕ): ਸੀਟੀਯੂ ਪੰਜਾਬ ਤੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਗੜ੍ਹਾ ਜਲੰਧਰ ਦਫ਼ਤਰ ਵਿੱਚ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਰਾਮ ਕਿਸ਼ਨ ਵੱਲੋਂ ਝੰਡਾ ਲਹਿਰਾਇਆ ਗਿਆ। ਸੀਟੀਯੂ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਰਾਮ ਕਿਸ਼ਨ ਨੇ ਵੀ ਸੰਬੋਧਨ ਕੀਤਾ।
ਸ਼ਾਹਕੋਟ (ਪੱਤਰ ਪ੍ਰੇਰਕ): ਪੰਜਾਬ ਖੇਤ ਮਜ਼ਦੂਰ ਯੂਨੀਅਨ, ਤਰਕਸ਼ੀਲ ਸੁਸਾਇਟੀ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਮਲਸੀਆਂ ਵਿੱਚ ਹਰਮੇਸ਼ ਮਾਲੜੀ, ਹਰਪਾਲ ਬਿੱਟਾ ਆਦਿ ਦੀ ਪ੍ਰਧਾਨਗੀ ਹੇਠ ਮਈ ਦਿਵਸ ਮਨਾਇਆ ਗਿਆ। ਤਰਕਸ਼ੀਲ ਸੁਸਾਇਟੀ ਦੇ ਜਥੇਬੰਦਕ ਮੁਖੀ ਰਾਜਿੰਦਰ ਭਦੌੜ, ਇਕਾਈ ਸ਼ਾਹਕੋ ਦੇ ਮੁਖੀ ਮਨਜੀਤ ਸਿੰਘ ਮਲਸੀਆਂ ਅਤੇ ਡੀਟੀਐਫ ਦੇ ਸੂਬਾਈ ਆਗੂ ਗੁਰਮੀਤ ਸਿੰਘ ਨੇ ਵੀ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਬੀਕੇਯੂ ਏਕਤਾ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ ਨੇ ਵੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਪਾਵਰਕੌਮ ਮਲਸੀਆਂ ਦੇ ਕਾਮਿਆਂ ਨੇ ਸੂਹਾ ਲਾਲ ਫਰੇਰਾ ਲਹਿਰਾਇਆ।
ਅਜਨਾਲਾ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਤੇ ਜਮਹੂਰੀ ਕਿਸਾਨ ਸਭਾ ਵੱਲੋਂ ਸ਼ਹਿਰ ਵਿੱਚ ਮਈ ਦਿਵਸ ਮਨਾਇਆ ਗਿਆ। ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਧਨਵੰਤ ਸਿੰਘ ਖਤਰਾਏ ਕਲਾਂ ਨੇ ਦੱਸਿਆ ਕਿ ਅਜਨਾਲਾ ਦੇ ਬਾਜ਼ਾਰਾਂ ’ਚ ਮੁਜ਼ਾਹਰਾ ਕੀਤਾ ਗਿਆ।
ਨਵਾਂਸ਼ਹਿਰ (ਪੱਤਰ ਪ੍ਰੇਰਕ): ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਵੱਲੋਂ ਸਥਾਨਕ ਬੱਸ ਅੱਡੇ ’ਤੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਬਾਅਦ ਵਿੱਚ ਸ਼ਹਿਰ ਅੰਦਰ ਮੁਜ਼ਾਹਰਾ ਕੀਤਾ ਗਿਆ।
ਤਰਨ ਤਾਰਨ (ਪੱਤਰ ਪ੍ਰੇਰਕ): ਜਨਤਕ ਜਥੇਬੰਦੀਆਂ (ਜੇਪੀਐਮਓ) ਵੱਲੋਂ ਸ਼ਹੀਦ ਦੀਪਕ ਧਵਨ ਯਾਦਗਰੀ ਭਵਨ ਵਿੱਚ ਝੰਡਾ ਲਹਿਰਾਉਣ ਦੀ ਰਸਮ ਪਾਰਟੀ ਦੇ ਆਗੂ ਦਾਰਾ ਸਿੰਘ ਮੁੰਡਾ ਪਿੰਡ ਨੇ ਕੀਤੀ। ਮੁਲਾਜਮਾਂ ਦੀਆਂ ਜਥੇਬੰਦੀਆਂ ਨੇ ਪਾਵਰਕੌਮ ਅਤੇ ਪੰਜਾਬ ਰੋਡਵੇਜ਼ ਦੇ ਗੇਟਾਂ ਸਾਹਮਣੇ ਝੰਡਾ ਲਹਿਰਾਇਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ| ਜੱਜ ਸ਼ਿਲਪਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ) ਵੱਲੋਂ ਅੱਜ ਤਰਨ ਤਾਰਨ ਦੇ ਪਿੰਡਾਂ ਦੇ ਲੋਕਾਂ ਨੂੰ ਇਕੱਠਾ ਕਰ ਕੇ ਮਜ਼ਦੂਰ ਦਿਵਸ ਮਨਾਇਆ ਗਿਆ।
ਚੇਤਨਪੁਰਾ (ਪੱਤਰ ਪ੍ਰੇਰਕ): ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਮਈ ਦਿਹਾੜਾ ਸਬ-ਡਿਵੀਜ਼ਨ ਹਰਸ਼ਾ ਛੀਨਾ ਵਿੱਚ ਸਰਕਲ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਵਿੱਚ ਬੀਕੇਯੂ ਏਕਤਾ ਉਗਰਾਹਾਂ ਦੇ ਸਾਥੀਆਂ ਨੇ ਵੀ ਸ਼ਮੂਲੀਅਤ ਕੀਤੀ।
ਪਠਾਨਕੋਟ (ਪੱਤਰ ਪ੍ਰੇਰਕ): ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐਮਓ) ਅਤੇ ਨਾਰਦਰਨ ਰੇਲਵੇ ਮੈਨਸ ਯੂਨੀਅਨ ਪਠਾਨਕੋਟ ਵੱਲੋਂ ਅੱਜ ਪਹਿਲੀ ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਤਲਵਾੜਾ (ਪੱਤਰ ਪ੍ਰੇਰਕ): ਕੌਮਾਂਤਰੀ ਮਜ਼ਦੂਰ ਦਿਹਾੜਾ ਸਥਾਨਕ ਮੁਲਾਜ਼ਮ ਅਤੇ ਮਜ਼ਦੂਰ ਸੰਗਠਨਾਂ ਨੇ ਜਨਤਕ ਜਥੇਬੰਦੀਆਂ ਦੇ ਸਾਂਝਾ ਮੋਰਚਾ (ਜੇਪੀਐਮਓ) ਦੇ ਬੈਨਰ ਹੇਠਾਂ ਤਲਵਾੜਾ ਵਿੱਚ ਮਨਾਇਆ।
ਫਿਲੌਰ (ਪੱਤਰ ਪ੍ਰੇਰਕ): ਇੱਥੇ ਸ਼ਿਕਾਗੋ ਦੀ ਸ਼ਹੀਦਾਂ ਦੀ ਯਾਦ ’ਚ ਮਈ ਦਿਵਸ ਮਨਾਇਆ ਗਿਆ। ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐੱਮਓ) ਵਲੋਂ ਸਥਾਨਕ ਨਵਾਂ ਸ਼ਹਿਰ ਰੋਡ ’ਤੇ ਇਕੱਠੇ ਹੋ ਕੇ ਮਈ ਦਿਵਸ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।
ਅਟਾਰੀ (ਪੱਤਰ ਪ੍ਰੇਰਕ): ਲੋਕ ਭਲਾਈ ਮੰਚ ਪੰਜਾਬ ਵੱਲੋਂ ਜਗਦੀਸ਼ ਚੰਦਰ ਪ੍ਰੇਮ ਨਗਰ ਦੀ ਪ੍ਰਧਾਨਗੀ ਹੇਠ ਮੰਚ ਦੇ ਮੁੱਖ ਦਫ਼ਤਰ ਏਕਤਾ ਨਗਰ ਕੱਚੀ ਮਿੱਟੀ ਰੋਡ ਢੱਪਈ ’ਚ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਸੈਮੀਨਾਰ ਕੀਤਾ ਗਿਆ ਤੇ ਲਾਲ ਝੰਡਾ ਲਹਿਰਾਇਆ ਗਿਆ।

Advertisement

ਕ੍ਰਾਂਤੀਕਾਰ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡਾਂ ’ਚ ਚੇਤਨਾ ਮਾਰਚ

ਗੁਰਦਾਸਪੁਰ (ਪੱਤਰ ਪ੍ਰੇਰਕ): ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜੇ ਮੌਕੇ ਇਲਾਕੇ ਦੇ ਸਰਹੱਦੀ ਪਿੰਡ ਸੰਘੋਰ ਅਤੇ ਇਸਲਾਮਪੁਰ ਵਿੱਚ ਚੇਤਨਾ ਮਾਰਚ ਕੀਤੇ ਗਏ। ਇਸ ਮੌਕੇ ਸਰਕਾਰਾਂ ਦੀਆਂ ਲੋਕ-ਮਾਰੂ ਨੀਤੀਆਂ ਤੇ ਕਿਰਤ ਕਾਨੂੰਨਾਂ ਵਿੱਚ ਸੋਧਾਂ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਗਿਆ। ਯੂਨੀਅਨ ਦੇ ਸੂਬਾਈ ਪ੍ਰਧਾਨ ਸੰਜੀਵ ਮਿੰਟੂ ਸਣੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸੇ ਦੌਰਾਨ ਸਥਾਨਕ ਰਾਮ ਸਿੰਘ ਦੱਤ ਹਾਲ ਵਿੱਚ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਕਿਰਤੀਆਂ ਦੇ ਦਿਨ ਨੂੰ ਫਾਸ਼ੀਵਾਦੀ ਵਿਰੋਧੀ ਦਿਵਸ ਦੇ ਤੌਰ ’ਤੇ ਮਨਾਇਆ ਗਿਆ। ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਡਾਕਖਾਨਾ ਚੌਕ ਤੱਕ ਰੋਸ ਮਾਰਚ ਕੀਤਾ।

Advertisement
Author Image

sukhwinder singh

View all posts

Advertisement
Advertisement
×