For the best experience, open
https://m.punjabitribuneonline.com
on your mobile browser.
Advertisement

ਮਾਇਆਵਤੀ ਨੇ 90ਵੇਂ ਜਨਮ ਦਿਵਸ ’ਤੇ ਕਾਂਸ਼ੀ ਰਾਮ ਨੂੰ ਯਾਦ ਕੀਤਾ

06:57 AM Mar 16, 2024 IST
ਮਾਇਆਵਤੀ ਨੇ 90ਵੇਂ ਜਨਮ ਦਿਵਸ ’ਤੇ ਕਾਂਸ਼ੀ ਰਾਮ ਨੂੰ ਯਾਦ ਕੀਤਾ
Advertisement

ਲਖਨਊ, 15 ਮਾਰਚ
ਬਹੁਜਨ ਸਮਾਜ ਪਾਰਟੀ ਨੇ ਅੱਜ ਪਾਰਟੀ ਦੇ ਸੰਸਥਾਪਕ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਇਆ। ਇਸ ਦੌਰਾਨ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਪਾਰਟੀ ਦੇ ਕੇਡਰ ਨੂੰ ਜਾਤੀਵਾਦੀ ਤੇ ਪੂੰਜੀਵਾਦੀ ਪਾਰਟੀਆਂ ਤੋਂ ਦੂਰ ਰਹਿਣ ਅਤੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਆ। ਇਸ ਦੌਰਾਨ ਬਸਪਾ ਸੁਪਰੀਮੋ ਮਾਇਆਵਤੀ ਨੇ ਇੱਥੇ ਕਾਂਸ਼ੀ ਰਾਮ ਨੂੰ ਸ਼ਰਧਾਂਜਲੀ ਭੇਟ ਕੀਤੀ। ਹਾਲਾਂਕਿ, ਚੋਣਾਂ ਨੇੜੇ ਹੋਣ ਕਾਰਨ ਪਾਰਟੀ ਦੀ ਰਵਾਇਤ ਮੁਤਾਬਕ ਇਸ ਮੌਕੇ ਜਸ਼ਨ ਮਨਾਉਣ ਸਬੰਧੀ ਪ੍ਰੋਗਰਾਮ ਨਹੀਂ ਕੀਤੇ ਗਏ ਪਰ ਉਨ੍ਹਾਂ ਦੇ ਪੈਰੋਕਾਰਾਂ ਅਤੇ ਪਾਰਟੀ ਵਰਕਰਾਂ ਨੇ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਮਿਸ਼ਨ ਨੂੰ ਪੂਰਾ ਕਰਨ ਦਾ ਸੰਕਲਪ ਲਿਆ। ਇਸ ਮੌਕੇ ਪਾਰਟੀ ਕਾਰਕੁਨਾਂ ਨੇ ‘ਮਾਨਿਆਵਰ ਕਾਂਸ਼ੀ ਰਾਮ ਦਾ ਮਿਸ਼ਨ, ਬਸਪਾ ਕਰੇਗੀ ਪੂਰਾ’ ਦੇ ਨਾਅਰੇ ਵੀ ਲਗਾਏ।
ਪਾਰਟੀ ਦੇ ਇਕ ਆਗੂ ਨੇ ਕਿਹਾ ਕਿ ਇਸ ਦਿਨ ਨੂੰ ਮਨਾਉਣ ਲਈ ਪੂਰੇ ਸੂਬੇ ਵਿੱਚ ਪ੍ਰੋਗਰਾਮ ਕੀਤੇ ਗਏ ਅਤੇ ਪਾਰਟੀ ਕਾਰਕੁਨਾਂ ਨੂੰ ਸੰਭਾਵੀ ਪਾਰਟੀ ਉਮੀਦਵਾਰਾਂ ਤੇ ਇੰਚਾਰਜਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਉਹ ਇਕ-ਦੂਜੇ ਨੂੰ ਜਾਣ ਸਕਣ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਸੰਕਲਪ ਲੈਣ ਲਈ ਪੂਰੇ ਸੂਬੇ ਵਿੱਚ ਜ਼ਿਲ੍ਹਾ ਪੱਧਰ ’ਤੇ ਪ੍ਰੋਗਰਾਮ ਕੀਤੇ ਗਏ। ਇਸ ਮੌਕੇ ਦਾ ਇਸਤੇਮਾਲ ਪਾਰਟੀ ਕਾਰਕੁਨਾਂ ਨੂੰ ਇਕਜੁੱਟ ਕਰਨ ਤੇ ਉਤਸ਼ਾਹਿਤ ਕਰਨ ਲਈ ਕੀਤਾ ਗਿਆ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement