Mayawati slams congress: ਅੰਬੇਡਕਰ ਨਾਲ ਜੁੜੀ ਸ਼ਾਹ ਦੀ ਟਿੱਪਣੀ ’ਤੇ ਕਾਂਗਰਸ ਦੀ ਕਾਹਲ ਸਵਾਰਥ ਦੀ ਰਾਜਨੀਤੀ: ਮਾਇਆਵਤੀ
ਲਖਨਊ, 22 ਦਸੰਬਰ
ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸੰਸਦ ਵਿੱਚ ਬਾਬਾ ਸਾਹੇਬ ਡਾ. ਭੀਮ ਰਾਓ ਅੰਬੇਡਕਰ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਥਿਤ ਅਪਮਾਨਜਨਕ ਟਿੱਪਣੀ ’ਤੇ ਅੱਜ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਮਾਮਲੇ ’ਤੇ ਕਾਂਗਰਸ ਦੀ ਕਾਹਲ ਸਵਾਰਥ ਦੀ ਰਾਜਨੀਤੀ ਹੈ।
ਬਸਪਾ ਮੁਖੀ ਮਾਇਆਵਤੀ ਨੇ ਅੱਜ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਲਿਖਿਆ, ‘‘ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਪਰਮ ਪੂਜਨੀਕ ਬਾਬਾ ਸਾਹੇਬ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਦੀ ਅਪਮਾਨਜਨਕ ਕੀਤੇ ਜਾਣ ਨੂੰ ਲੈ ਕੇ ਦੇਸ਼ ਭਰ ਵਿੱਚ ਲੋਕਾਂ ’ਚ ਭਾਰੀ ਗੁੱਸਾ ਹੈ, ਪਰ ਬਾਬਾ ਸਾਹੇਬ ਨੂੰ ਅਣਗੌਲਿਆਂ ਕਰਨ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਹਮੇਸ਼ਾ ਨੁਕਸਾਨ ਪਹੁੰਚਾਉਣ ਵਾਲੀ ਕਾਂਗਰਸ ਦੀ ਇਸ ਮੁੱਦੇ ਨੂੰ ਲੈ ਕੇ ਕਾਹਲ ਸਵਾਰਥ ਦੀ ਰਾਜਨੀਤੀ ਹੈ।’’
ਮਾਇਆਵਤੀ ਨੇ ਕਾਂਗਰਸ ਦੇ ਨਾਲ ਹੀ ਸੱਤਾਧਾਰੀ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਬਾਬਾ ਸਾਹੇਬ ਦਾ ਨਾਮ ਲੈ ਕੇ ਉਨ੍ਹਾਂ ਦੇ ਪੈਰੋਕਾਰਾਂ ਦੇ ਵੋਟ ਮੰਗਣ ਦੀ ਸਵਾਰਥ ਦੀ ਸਿਆਸਤ ਕਰਨ ਵਿੱਚ ਕਾਂਗਰਸ ਤੇ ਭਾਜਪਾ ਸਣੇ ਵੱਖ ਵੱਖ ਪਾਰਟੀਆਂ ਇੱਕੋ ਥਾਲ ਦੇ ਚੱਟੇ-ਬੱਟੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹੇਬ ਦੇ ਆਤਿਮ ਸਨਮਾਨ ਦੇ ਕਾਫਲੇ ਨੂੰ ਅੱਗੇ ਵਧਾਉਣ ਲਈ ਸਾਰੀਆਂ ਪਾਰਟੀਆਂ ਬਸਪਾ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਵਿੱਚ ਲੱਗੀਆਂ ਰਹਿੰਦੀਆਂ ਹਨ। -ਪੀਟੀਆਈ