ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਇਆਵਤੀ ਦੀ ਬਸਪਾ ਨੂੰ ਨਹੀਂ ਮਿਲੀ ਇਕ ਵੀ ਸੀਟ

07:12 AM Jun 05, 2024 IST

ਲਖਨਊ:

Advertisement

ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਉੱਤਰ ਪ੍ਰਦੇਸ਼ ’ਚ ਰਵਾਇਤੀ ਵਿਰੋਧੀ ਸਮਾਜਵਾਦੀ ਪਾਰਟੀ ਨਾਲ ਗੱਠਜੋੜ ਕਰ ਕੇ ਬਹੁਜਨ ਸਮਾਜ ਪਾਰਟੀ ਨੇ 10 ਸੀਟਾਂ ਜਿੱਤੀਆਂ ਸਨ ਪਰ ਇਸ ਵਾਰ ਮਾਇਆਵਤੀ ਦੀ ਅਗਵਾਈ ਵਾਲੀ ਪਾਰਟੀ ਨੂੰ ਇਕ ਵੀ ਸੀਟ ਨਹੀਂ ਮਿਲੀ ਹੈ, ਜਿਸ ਨਾਲ ਸੂਬੇ ਵਿੱਚ ਦਲਿਤਾਂ ਦੀ ਆਵਾਜ਼ ਦੀ ਨੁਮਾਇੰਦਗੀ ਕਰਨ ਵਾਲੇ ਇਸ ਦੇ ਵੱਕਾਰ ਨੂੰ ਵੱਡਾ ਝਟਕਾ ਲੱਗਾ ਹੈ। ਬਸਪਾ ਨੇ ਜਿਸ ਤਰ੍ਹਾਂ ਨਾਲ ਉਮੀਦਵਾਰਾਂ ਦੀ ਚੋਣ ਕੀਤੀ ਸੀ, ਉਸ ਨਾਲ ਵਿਰੋਧੀ ਸਮੂਹ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਝਲਕਦੀ ਸੀ ਪਰ ਸਪਾ ਦਾ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿੱਚ ਉੱਭਰਨਾ ਅਤੇ ਉਸ ਦੇ ਨਾਲ ਸਾਂਝੇਦਾਰੀ ਵਿੱਚ ਕਾਂਗਰਸ ਦਾ ਬਿਹਤਰ ਪ੍ਰਦਰਸ਼ਨ ਦਰਸਾਉਂਦਾ ਹੈ ਕਿ ਮਾਇਆਵਤੀ ਦੀ ਸਿਆਸੀ ਚਮਕ ਖ਼ਤਮ ਹੋ ਚੁੱਕੀ ਹੈ। -ਪੀਟੀਆਈ

Advertisement
Advertisement
Advertisement