ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮੱਸਿਆਵਾਂ ਦੇ ਹੱਲ ਲਈ ਸਿਰ ਜੋੜ ਕੇ ਬੈਠੇ ਮੇਅਰ ਤੇ ਅਧਿਕਾਰੀ

10:31 AM Jul 07, 2023 IST
ਲੋਕ ਮੁੱਦਿਆਂ ’ਤੇ ਚਰਚਾ ਕਰਦੇ ਹੋਏ ਮੇਅਰ ਜੀਤੀ ਸਿੱਧੂ, ਕੌਂਸਲਰ ਤੇ ਅਧਿਕਾਰੀ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 6 ਜੁਲਾਈ
ਮੁਹਾਲੀ ਵਾਸੀਆਂ ਨੂੰ ਨੇੜੇ ਭਵਿੱਖ ਵਿੱਚ ਸਫ਼ਾਈ ਵਿਵਸਥਾ, ਲਾਵਾਰਿਸ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲਣ ਦੀ ਆਸ ਬੱਝੀ ਹੈ। ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਉਕਤ ਤਿੰਨ ਅਹਿਮ ਮੁੱਦਿਆਂ ’ਤੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ ਵੀ ਹਾਜ਼ਰ ਸਨ।
ਮੇਅਰ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਿਰ ਵਾਸੀ ਸਫ਼ਾਈ, ਲਾਵਾਰਿਸ ਪਸ਼ੂਆਂ ਤੇ ਕੁੱਤਿਆਂ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਲੋਕਾਂ ਨਾਲ ਜੁੜੇ ਇਨ੍ਹਾਂ ਤਿੰਨੋਂ ਮਸਲਿਆਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਲਾਵਾਰਿਸ ਪਸ਼ੂਆਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਮੂੰਹ-ਖੁਰ ਦੀ ਬਿਮਾਰੀ ਕਾਰਨ ਪਸ਼ੂਆਂ ਨੂੰ ਫੜਿਆ ਨਹੀਂ ਜਾ ਰਿਹਾ ਹੈ। ਇਹ ਸਮੱਸਿਆ ਲਗਾਤਾਰ ਵਧ ਰਹੀ ਹੈ, ਲਿਹਾਜ਼ਾ ਠੋਸ ਕਦਮ ਚੁੱਕੇ ਜਾਣ। ਇਸੇ ਤਰ੍ਹਾਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਲਾਵਾਰਿਸ ਕੁੱਤਿਆਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਕੁੱਤਿਆਂ ਦੇ ਨਸਬੰਦੀ ਆਪਰੇਸ਼ਨ ਨਹੀਂ ਹੋ ਰਹੇ, ਜਿਸ ਕਾਰਨ ਸ਼ਹਿਰ ਵਿੱਚ ਕੁੱਤਿਆਂ ਦੀ ਗਿਣਤੀ ਵਧ ਰਹੀ ਹੈ ਜਿਸ ਤੋਂ ਲੋਕ ਪ੍ਰੇਸ਼ਾਨ ਹਨ। ਮੇਅਰ ਜੀਤੀ ਸਿੱਧੂ ਨੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਲਈ ਕਰਮਚਾਰੀ ਵਧਾਏ ਜਾਣ ਅਤੇ ਲੋੜ ਅਨੁਸਾਰ ਮਸ਼ੀਨਰੀ, ਟਰਾਲੀਆਂ ਦੀ ਖ਼ਰੀਦ ਕੀਤੀ ਜਾਵੇ। ਲਾਵਾਰਿਸ ਪਸ਼ੂਆਂ ਸਬੰਧੀ ਮੇਅਰ ਨੇ ਕਿਹਾ ਕਿ ਠੇਕੇਦਾਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਲਾਵਾਰਿਸ ਪਸ਼ੂ ਫੜਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਕੁੱਤਿਆਂ ਦੇ ਨਸਬੰਦੀ ਆਪਰੇਸ਼ਨਾਂ ਸਬੰਧੀ ਰਿਪੋਰਟ ਤਿਆਰ ਕਰ ਕੇ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ। ਕੇਂਦਰ ਦੀ ਮਨਜ਼ੂਰੀ ਮਿਲਣ ਤੋਂ ਤੁਰੰਤ ਬਾਅਦ ਆਵਾਰਾ ਕੁੱਤਿਆਂ ਦੇ ਨਸਬੰਦੀ ਅਪਰੇਸ਼ਨ ਕੀਤੇ ਜਾਣਗੇ। ਇਸ ਮੌਕੇ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਮਣਕੂ ਤੇ ਅਨੁਰਾਧਾ ਆਨੰਦ, ਕੌਂਸਲਰ ਸੁੱਚਾ ਸਿੰਘ ਕਲੌੜ, ਰਵਿੰਦਰ ਸਿੰਘ ਹਾਜ਼ਰ ਸਨ।

Advertisement

Advertisement
Tags :
ਅਧਿਕਾਰੀਸਮੱਸਿਆਵਾਂਬੈਠੇਮੇਅਰ
Advertisement