ਮੇਅਰ ਵੱਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 12 ਮਾਰਚ
ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਉਤਰੀ ਵਿਧਾਨ ਸਭਾ ਹਲਕੇ ਦੀ ਵਾਰਡ ਨੰਬਰ 8 ਆਕਾਸ਼ ਐਵੇਨਿਊ ਵਿੱਚ ਇੱਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਵਾਰਡ ਨੰਬਰ 8 ਵਿੱਚ ਪਹੁੰਚਣ ’ਤੇ ਵਾਰਡ ਕੌਂਸਲਰ ਐਡਵੋਕੇਟ ਬਲਵਿੰਦਰ ਸਿੰਘ ਨੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਦਾ ਨਿੱਘਾ ਸਵਾਗਤ ਕੀਤਾ।ਇਹ ਟਿਊਬਵੈਲ 14.50 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਗਿਆ ਹੈ।
ਇਥੇ ਗੱਲਬਾਤ ਕਰਦਿਆਂ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਅੰਮ੍ਰਿਤਸਰ ਦੇ ਮੇਅਰ ਵਜੋਂ ਅਹੁੱਦਾ ਸੰਭਾਲਣ ’ਤੇ ਉਨ੍ਹਾਂ ਦਾ ਮੁੱਖ ਉਦੇਸ਼ ਸ਼ਹਿਰ ਦੇ ਸਭ ਵਾਰਡਾਂ ਵਿੱਚ ਵਿਕਾਸ ਕਰਵਾਉਣਾ ਹੈ।
ਇਸੇ ਤਰ੍ਹਾਂ ਅੱਜ ਆਕਾਸ਼ ਐਵੇਨਿਊ ਦੇ ਵਸਨੀਕਾਂ ਦੀ ਸਭ ਤੋਂ ਵੱਡੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਲਾਕੇ ਦੀਆਂ ਵੱਖ-ਵੱਖ ਗਲੀਆਂ ਵਿੱਚ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 14.50 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ਼ ਸ਼ੁਰੂ ਕੀਤੇ ਜਾਣਗੇ।ਉਨ੍ਹਾਂ ਲੋਕਾਂ ਨੂੰ ਸ਼ਹਿਰ ਹਰਾ-ਭਰਾ ਤੇ ਸਾਫ਼-ਸੁਥਰਾ ਰੱਖਣ ’ਚ ਸਹਿਯੋਗ ਦੀ ਅਪੀਲ ਕੀਤੀ।