ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਅਰ ਵੱਲੋਂ ਨਿਗਮ ਜ਼ੋਨ-ਡੀ ਦਫ਼ਤਰ ਦੀ ਜਾਂਚ

07:45 AM Feb 07, 2025 IST
featuredImage featuredImage
ਜ਼ੋਨ-ਡੀ ਦਫ਼ਤਰ ਦੀ ਜਾਂਚ ਕਰਦੇ ਹੋਏ ਮੇਅਰ ਇੰਦਰਜੀਤ ਕੌਰ।
ਟ੍ਰਿਬਿਊਨ ਨਿਊਜ਼ ਸਰਵਿਸ
Advertisement

ਲੁਧਿਆਣਾ, 6 ਫਰਵਰੀ

ਸਨਅਤੀ ਸ਼ਹਿਰ ਵਿੱਚ ਨਗਰ ਨਿਗਮ ਏ-ਜ਼ੋਨ ਵਿੱਚ ਛਾਪਾਮਾਰੀ ਕਰਨ ਮਗਰੋਂ ਅੱਜ ਦੂਜੇ ਦਿਨ ਮੇਅਰ ਇੰਦਰਜੀਤ ਕੌਰ ਨੇ ਡੀ-ਜ਼ੋਨ ਸਰਾਭਾ ਨਗਰ ਦਫ਼ਤਰ ਵਿੱਚ ਜਾਂਚ ਕੀਤੀ। ਸਵੇਰੇ ਮੇਅਰ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ-ਡੀ ਦਫ਼ਤਰ ਵਿੱਚ ਸਟਾਫ ਦੀ ਹਾਜ਼ਰੀ ਦੀ ਜਾਂਚ ਕੀਤੀ। ਇਸ ਦੌਰਾਨ ਗੈਰਹਾਜ਼ਰ ਮੁਲਾਜ਼ਮਾਂ ਨੂੰ ਚਿਤਾਵਨੀ ਨੋਟਿਸ ਜਾਰੀ ਕੀਤਾ ਗਿਆ। ਦਫ਼ਤਰ ਦੇ ਨਿਰੀਖਣ ਦੌਰਾਨ ਮੇਅਰ ਨੇ ਆਉਣ ਵਾਲੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਤੇ ਸਟਾਫ ਨੂੰ ਦਫ਼ਤਰਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵਸਨੀਕਾਂ ਦੀ ਭਲਾਈ ਲਈ ਵਚਨਬੱਧ ਹੈ। ਜਿੱਥੇ ਵੀ ਲੋੜ ਹੋਵੇ, ਨਗਰ ਨਿਗਮ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ।

Advertisement

 

Advertisement