ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਏ ਮੇਅਰ ਕੁੰਦਨ ਗੋਗੀਆ
07:07 AM Jan 12, 2025 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 11 ਜਨਵਰੀ
ਸਰਬਸੰਮਤੀ ਨਾਲ ਨਗਰ ਨਿਗਮ ਪਟਿਆਲਾ ਦੇ ਮੇਅਰ ਬਣੇ ਆਮ ਆਦਮੀ ਪਾਰਟੀ ਦੇ ਟਕਸਾਲੀ ਵਾਲੰਟੀਅਰ ਕੁੰਦਨ ਗੋਗੀਆ ਅੱਜ ਆਪਣੇ ਪਰਿਵਾਰ ਸਮੇਤ ਇਥੋਂ ਦੇ ਵੱਖ ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਸਥਿਤ ਪ੍ਰ੍ਰਾਚੀਨ ਅਤੇ ਪ੍ਰਸਿੱਧ ‘ਸ੍ਰੀ ਕਾਲੀ ਮਾਤਾ ਮੰਦਰ’ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ, ਜਿਥੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ, ਉਥੇ ਹੀ ਗੁਰਦਵਾਰਾ ਦੂਖਨਿਵਾਰਨ ਸਾਹਿਬ ਵਿਖੇ ਵੀ ਜਦੋਂ ਉਨ੍ਹਾਂ ਨੇ ਮੱਥਾ ਟੇਕਿਆ ਤਾਂ ਇਥੋਂ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ।
Advertisement
Advertisement
Advertisement