For the best experience, open
https://m.punjabitribuneonline.com
on your mobile browser.
Advertisement

ਮੇਅਰ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦੈ: ਮਲਹੋਤਰਾ

07:12 AM Mar 05, 2024 IST
ਮੇਅਰ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦੈ  ਮਲਹੋਤਰਾ
ਸੈਕਟਰ-17 ਸਥਿੱਤ ਪਾਰਟੀ ਦਫਤਰ ਵਿੱਚ ਭਾਜਪਾ ਦੇ ਨਵੇਂ ਚੁਣੇ ਗਏ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ, ਕਿਰਨ ਖੇਰ ਤੇ ਹੋਰਾਂ ਨਾਲ ਖੁਸ਼ੀ ਦੇ ਰੌਂਂਅ ਵਿੱਚ। -ਫੋਟੋ: ਨਿਤਿਨ ਮਿੱਤਲ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 4 ਮਾਰਚ
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵਿੱਚ ਹਾਰ ਤੋਂ ਬਾਅਦ ਮੇਅਰ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਸ੍ਰੀ ਮਲਹੋਤਰਾ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਰ-ਵਾਰ ਨੈਤਿਕਤਾ ਦੀ ਗੱਲ ਕਰਦੇ ਹਨ, ਪਰ ਅੱਜ ‘ਆਪ’ ਨੂੰ 10 ਕੌਂਸਲਰਾਂ ਨਾਲ ਮੇਅਰ ਦੇ ਅਹੁਦੇ ’ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਇਸ ਲਈ ‘ਆਪ’ ਦੇ ਮੇਅਰ ਕੁਲਦੀਪ ਕੁਮਾਰ ਟੀਟਾ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਵਿੱਚ ਸਹੂਲਤਾਂ ਦੇਣ ਨਾਲ ਵਿਕਾਸ ਨਹੀਂ ਹੁੰਦਾ ਹੈ, ਸ਼ਹਿਰ ਦੇ ਵਿਕਾਸ ਲਈ ਚੰਗੀ ਯੋਜਨਾ ਤੇ ਇੱਛਾ ਸ਼ਕਤੀ ਹੋਣੀ ਬਹੁਤ ਜ਼ਰੂਰੀ ਹੈ।
ਸ੍ਰੀ ਮਲਹੋਤਰਾ ਨੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ’ਤੇ ਹਮਲਾ ਕਰਦਿਆਂ ਕਿਹਾ ਕਿ ਉਹ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਲਈ ਆਪਣੀ ਪਾਰਟੀ ਦੇ ਪਾਰਟੀ ਆਗੂਆਂ ਦੀ ਕੁਰਬਾਨੀ ਦੇਣ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਸਾਰਾ ਦੇਸ਼ ਕਾਂਗਰਸ ਨੂੰ ਨਕਾਰ ਚੁੱਕਾ ਹੈ, ਪਰ ਕਾਂਗਰਸ ਦੂਜਿਆਂ ਦੇ ਸਿਰ ’ਤੇ ਆਪਣੇ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Advertisement

ਲੈਂਡ ਪੂਲਿੰਗ ਪਾਲਸੀ ਤੇ ਪਿੰਡਾਂ ਦੀਆਂ ਜ਼ਮੀਨਾਂ ਦੇ ਅਰਬਨ ਕੁਲੈਕਟਰੇਟ ਦਾ ਮੁੱਦਾ ਚੁੱਕਾਂਗਾ: ਕੁਲਜੀਤ ਸੰਧੂ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਦੇ ਨਵੇਂ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਨਗਰ ਨਿਗਮ ਦੇ ਨਾਲ-ਨਾਲ ਯੂਟੀ ਪ੍ਰਸ਼ਾਸਨ ਕੋਲ ਸ਼ਹਿਰ ਦੇ ਹੋਰ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਚੁੱਕਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਲੈਂਡ ਪੂਲਿੰਗ ਪਾਲਸੀ ਲਿਆਉਣ ਤੇ ਪਿੰਡਾਂ ਦੀਆਂ ਜ਼ਮੀਨਾਂ ਦਾ ਸ਼ਹਿਰਾਂ ਦੀ ਤਰਜ ’ਤੇ ਕੁਲੈਕਟਰੇਟ ਤੈਅ ਕਰਨ ਦਾ ਮੁੱਦਾ ਪਹਿਲ ਦੇ ਆਧਾਰ ’ਤੇ ਪ੍ਰਸ਼ਾਸਕ ਕੋਲ ਚੁੱਕਣਗੇ। ਇਸ ਤੋਂ ਇਲਾਵਾ ਸ਼ਹਿਰ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਲਈ ਵੀ ਡੀਜੀਪੀ ਨਾਲ ਮੁਲਾਕਾਤ ਕੀਤੀ ਜਾਵੇਗੀ। ਸ੍ਰੀ ਸੰਧੂ ਨੇ ਕਿਹਾ ਕਿ ਹਾਊਸਿੰਗ ਬੋਰਡ ਨਾਲ ਜੁੜੇ ਮੁੱਦੇ ਅਤੇ ਮਿਲਕ ਕਾਲੋਨੀ ਵਿੱਚ ਫਰੀ ਹੋਲਡ ਦੇ ਮਾਮਲਿਆਂ ਨੂੰ ਵੀ ਇਕ ਮੁਸ਼ਤ ਸਕੀਮ ਤਹਿਤ ਹੱਲ ਕਰਨ ’ਤੇ ਜੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ ਤੇ ਸਾਬਕਾ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਹੇਠ ਪ੍ਰਸ਼ਾਸਕ ਕੋਲ ਮੁੱਦੇ ਚੁੱਕ ਚੁੱਕੇ ਹਨ।

ਭਾਜਪਾ ਨੇ ‘ਆਪ’ ਕੌਂਸਲਰਾਂ ਦੇ ਸਿਰ ਜਿੱਤੀ ਚੋਣ: ਪ੍ਰੇਮ ਗਰਗ

ਚੰਡੀਗੜ੍ਹ ‘ਆਪ’ ਦੇ ਸੀਨੀਅਰ ਆਗੂ ਪ੍ਰੇਮ ਗਰਗ ਨੇ ਕਿਹਾ ਕਿ ਭਾਜਪਾ ਨੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਉਨ੍ਹਾਂ ਦੀ ਪਾਰਟੀ ਦੇ ਤਿੰਨ ਕੌਂਸਲਰਾਂ ਦੀ ਖਰੀਦੋ-ਫਰੋਖਤ ਕਰ ਕੇ ਜਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ 30 ਜਨਵਰੀ ਨੂੰ ਹੀ ਪਾਰਦਰਸ਼ੀ ਢੰਗ ਨਾਲ ਚੋਣ ਕਰਵਾਈ ਜਾਂਦੀ ਤਾਂ ਅੱਜ ਸ਼ਹਿਰ ਵਿੱਚ ਮੇਅਰ ਦੇ ਨਾਲ-ਨਾਲ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਵੀ ਇੰਡੀਆ ਗੱਠਜੋੜ ਦੇ ਹੋਣੇ ਸਨ।

Advertisement
Author Image

Advertisement
Advertisement
×