ਮੇਅਰ ਵਨੀਤ ਧੀਰ ’ਤੇ ਲਾਲ ਬੱਤੀ ਦੀ ਗ਼ੈਰਕਾਨੂੰਨੀ ਵਰਤੋਂ ਕਰਨ ਦੇ ਦੋਸ਼
ਹਤਿੰਦਰ ਮਹਿਤਾ
ਜਲੰਧਰ, 16 ਜਨਵਰੀ
ਸ਼ਹਿਰ ਦੇ ਇੱਕ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਨੇ ਮੇਅਰ ਵਨੀਤ ਧੀਰ ’ਤੇ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਲਾਉਂਦਿਆਂ ਪੰਜਾਬ ਦੇ ਰਾਜਪਾਲ ਅਤੇ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਸਿਮਰਨਜੀਤ ਸਿੰਘ ਨੇ ਦੋਸ਼ ਲਾਇਆ ਕਿ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਉਦੇਸ਼ ਨਾਲ ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਮੇਅਰ ਦੀ ਗੱਡੀ ਬਿਨਾਂ ਕਿਸੇ ਅਧਿਕਾਰ ਦੇ ਇਨ੍ਹਾਂ ਉਪਕਰਣਾਂ ਨਾਲ ਲੈਸ ਹੈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਕਾਰਵਾਈਆਂ 15 ਅਪਰੈਲ, 2017 ਨੂੰ ਜਾਰੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦੀ ਉਲੰਘਣਾ ਕਰਦੀਆਂ ਹਨ ਅਤੇ 14 ਜੂਨ, 2019 ਦੇ ਹੁਕਮਾਂ ਵਿੱਚ ਦੁਹਰਾਈਆਂ ਗਈਆਂ ਹਨ। ਇਹ ਨਿਰਦੇਸ਼ ਐਮਰਜੈਂਸੀ ਅਤੇ ਆਫ਼ਤ ਪ੍ਰਬੰਧਨ ਵਾਹਨਾਂ ਲਈ ਲਾਲ ਅਤੇ ਨੀਲੀ ਬੱਤੀ ਦੀ ਵਰਤੋਂ ਨੂੰ ਸੀਮਤ ਕਰਦੇ ਹਨ ਅਤੇ ਸਪੱਸ਼ਟ ਤੌਰ ’ਤੇ ਇਨ੍ਹਾਂ ਦੀ ਵਰਤੋਂ ’ਤੇ ਪਾਬੰਦੀ ਲਗਾਉਂਦੇ ਹਨ। ਉਨ੍ਹਾਂ ਸਾਬਕਾ ਮੇਅਰ ਸੁਨੀਲ ਜੋਤੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਵੀ ਇਸੇ ਤਰ੍ਹਾਂ ਦੀ ਉਲੰਘਣਾ ਦਾ ਜ਼ਿਕਰ ਕੀਤਾ। ਉਸ ਨੇ ਦਾਅਵਾ ਕੀਤਾ ਕਿ ਉਸ ਨੇ ਪਹਿਲਾਂ ਜੋਤੀ ਵਿਰੁੱਧ ਗੈਰ-ਕਾਨੂੰਨੀ ਢੰਗ ਨਾਲ ਬੀਕਨ ਦੀ ਵਰਤੋਂ ਕਰਨ ਲਈ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਸੀ। ਜਨਹਿੱਤ ਪਟੀਸ਼ਨ ਦੇ ਬਾਅਦ, ਅਦਾਲਤਾਂ ਨੇ ਸਾਬਕਾ ਮੇਅਰ ਨੂੰ ਅਣਅਧਿਕਾਰਤ ਬੀਕਨ ਹਟਾਉਣ ਦੇ ਨਿਰਦੇਸ਼ ਦਿੱਤੇ। ਆਪਣੀ ਸ਼ਿਕਾਇਤ ਵਿੱਚ ਸਿਮਰਨਜੀਤ ਨੇ ਸਰਕਾਰੀ ਅਧਿਕਾਰੀਆਂ ਵੱਲੋਂ ਵਾਰ-ਵਾਰ ਉਲੰਘਣਾ ਕਰਨ ’ਤੇ ਨਿਰਾਸ਼ਾ ਪ੍ਰਗਟਾਈ ਹੈ। “ਸਰਕਾਰ ਨੇ ਇਹ ਕਾਨੂੰਨ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਹੱਕਦਾਰੀ ਦੇ ਸੱਭਿਆਚਾਰ ਨੂੰ ਖਤਮ ਕਰਨ ਲਈ ਜਾਰੀ ਕੀਤੇ ਹਨ। ਇਸ ਸਬੰਧੀ ਮੇਅਰ ਤੇ ਹੋਰ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਕੀਤਾ ਪਰ ਉਨ੍ਹਾਂ ਫੋਨ ਨਾ ਚੁੱਕਿਆ।