ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰ ਮੁਕਤੀ ਮੋਰਚਾ ਵੱਲੋਂ ‘ਆਪ’ ਲੀਡਰਾਂ ਦੇ ਵਿਰੋਧ ਦਾ ਐਲਾਨ

07:08 AM Mar 29, 2024 IST

ਪੱਤਰ ਪ੍ਰੇਰਕ
ਮਾਨਸਾ, 28 ਮਾਰਚ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਅੰਦਰ ਦਲਿਤ ਸਮਾਜ ਦਾ ਕਥਿਤ ਅਪਮਾਨ ਕਰਨ ਵਾਲੇ ‘ਆਪ’ ਲੀਡਰਾਂ ਨੂੰ ਚੋਣ ਮੁਹਿੰਮਾਂ ਦੌਰਾਨ ਜੁੱਤੀ ਦਿਖਾਉਣ ਐਲਾਨ ਕੀਤਾ ਗਿਆ। ਉਨ੍ਹਾਂ ਇਹ ਸੱਦਾ ਅੱਜ ਇਥੇ ਜਥੇਬੰਦੀ ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਦੌਰਾਨ ਦਿੱਤਾ। ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਮਾਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਵਿਚੋਂ ਪੈਦਾ ਹੋਈ ‘ਆਪ’ ਪਾਰਟੀ ਦੇ ਲੀਡਰ ਸਭ ਤੋਂ ਵੱਧ ਭ੍ਰਿਸ਼ਟ ਸਾਬਤ ਹੋਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਮੌਕਾ ਹੈ ਦਲਿਤ ਸਮਾਜ ਆਪਣੇ ਅਪਮਾਨ ਖਿਲਾਫ਼ ਚੋਣਾਂ ਵਿੱਚ ਆਪ ਲੀਡਰਾਂ ਨੂੰ ਜੁੱਤੀਆਂ ਦਿਖਾਉਣ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਿਆਸੀ ਪਾਰਟੀਆਂ ਨੂੰ ਪੂੰਜੀਪਤੀਆਂ ਵੱਲੋਂ ਦਿੱਤੇ ਗਏ ਅਰਬਾਂ ਰੁਪਏ ਦੇ ਫੰਡ ਆਈਂ ਤਸਵੀਰ ਨੇ ਸਾਬਤ ਕਰ ਦਿੱਤਾ ਹੈ ਕਿ ਸਰਮਾਏਦਾਰੀ ਨੇ ਭਾਜਪਾ ਨੂੰ ਫੰਡ ਦੇਕੇ ਪੂਰੇ ਦੇਸ਼ ਨੂੰ ਲੁੱਟਕੇ ਆਪਣੀਆਂ ਜੇਬਾਂ ਭਰ ਲਈਆਂ ਹਨ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦਾ ਅਪਮਾਨ ਕਰਨ ਵਾਲੇ ਭਗਵੰਤ ਮਾਨ ਉਪਰ ਐਸ.ਸੀ/ਐਸ.ਟੀ ਐਕਟ ਤਹਿਤ ਪਰਚਾ ਦਰਜ ਕਰਵਾਕੇ ਹੀ ਦਮ ਲਵਾਂਗੇ।

Advertisement

Advertisement
Advertisement