ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰ ਮੁਕਤੀ ਮੋਰਚੇ ਵੱਲੋਂ ‘ਆਪ’ ਉਮੀਦਵਾਰਾਂ ਦੇ ਬਾਈਕਾਟ ਦਾ ਸੱਦਾ

08:03 AM May 23, 2024 IST

ਪੱਤਰ ਪ੍ਰੇਰਕ
ਮਾਨਸਾ, 22 ਮਈ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਅੱਜ ਮਾਨਸਾ ’ਚ ਬਰੇਟਾ ਮੰਡੀ ਦੇ ਇੱਕ ਆੜ੍ਹਤੀਏ ਵੱਲੋਂ ਮਜ਼ਦੂਰਾਂ ਦੀ ਕਿਰਤ ਦੇ ਪੈਸੇ ਨਾ ਦੇਣ ਖਿਲਾਫ਼ ਪੁਲੀਸ ਅਤੇ ਆਮ ਆਦਮੀ ਪਾਰਟੀ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਮੋਰਚੇ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਲੋਕ ਸਭਾ ਚੋਣਾਂ ਦੌਰਾਨ ਬਾਈਕਾਟ ਕਰਨ ਦਾ ਸੱਦਾ ਦਿੱਤਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਘਰਾਗਣਾਂ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਨੰਦਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੋਲਾ ਸਿੰਘ ਸਮਾਓ, ਆਇਸ਼ਾ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਰਾਮਾਂਨੰਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ 25 ਅਪਰੈਲ ਨੂੰ ਜਥੇਬੰਦੀ ਵੱਲੋਂ ਬਰੇਟਾ ਵਿੱਚ ਮਜ਼ਦੂਰਾਂ ਦੀ ਬਣਦੀ ਕਿਰਤ ਦੇ ਪੈਸੇ ਦਿਵਾਉਣ ਲਈ ਧਰਨਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮਾਨਸਾ ਦੇ ਐੱਸਐੱਸਪੀ ਨੂੰ ਲਿਖਤੀ ਰੂਪ ’ਚ ਦਰਖਾਸਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਫੈਸਲਾ ਲਿਆ ਹੈ ਕਿ ਮਜ਼ਦੂਰਾਂ ਦੀ ਆਵਾਜ਼ ਦਬਾਉਣ ਖਿਲਾਫ ‘ਆਪ’ ਦੇ ਉਮੀਦਵਾਰਾਂ ਦਾ ਵੋਟਾਂ ਵਿੱਚ ਬਾਈਕਾਟ ਕੀਤਾ ਜਾਵੇਗਾ ਅਤੇ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਜਾ ਕੇ ‘ਆਪ’ ਖਿਲਾਫ ਵੋਟਾਂ ਦੇ ਬਾਈਕਾਟ ਲਈ ਮੁਹਿੰਮ ਚਲਾਈ ਜਾਵੇਗੀ।

Advertisement

Advertisement
Advertisement