ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਮਬੀਬੀਐੱਸ: ਦਾਖ਼ਲਿਆਂ ਲਈ ਦੋ-ਦੋ ਸੂਬਿਆਂ ’ਚ ਅਪਲਾਈ ਕਰ ਰਹੇ ਨੇ ਪਾੜ੍ਹੇ

08:48 AM Aug 27, 2024 IST

ਪਵਨ ਗੋਇਲ
ਭੁੱਚੋ ਮੰਡੀ, 26 ਅਗਸਤ
ਪੰਜਾਬ ਵਿੱਚ ਐੱਮਬੀਬੀਐੱਸ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੇ ਦੋ-ਦੋ ਸੂਬਿਆਂ ਵਿੱਚ ਦਾਖ਼ਲੇ ਲਈ ਅਪਲਾਈ ਕੀਤਾ ਹੈ ਜਦਕਿ ਇੱਕ ਵਿਦਿਆਰਥੀ ਸਿਰਫ਼ ਇੱਕ ਹੀ ਸੂਬੇ ਵਿੱਚ ਦਾਖ਼ਲੇ ਲਈ ਅਪਲਾਈ ਕਰ ਸਕਦਾ ਹੈ। ਇਸ ਕਾਰਨ ਪੰਜਾਬ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਪ੍ਰੇਸ਼ਾਨ ਹਨ। ਇਸ ਸਬੰਧੀ ਪੀੜਤ ਮਾਪਿਆਂ ਸੰਦੀਪ ਬਾਂਸਲ ਭੁੱਚੋ ਮੰਡੀ ਅਤੇ ਹੋਰਨਾਂ ਥਾਵਾਂ ਤੋਂ ਡਾ. ਮਨੋਜ ਗਰਗ, ਡਾ. ਅੰਜੂ ਵਰਮਾ, ਡਾ. ਸੰਜੀਵ ਸਿੰਗਲਾ, ਡਾ. ਲੇਖ ਰਾਜ, ਡਾ. ਨਿਧੀ ਸ਼ਰਮਾ ਅਤੇ ਡਾ. ਮਮਤਾ ਬਾਂਸਲ ਨੇ ਦੱਸਿਆ ਕਿ ਐੱਮਬੀਬੀਐੱਸ ਲਈ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵੱਲੋਂ ਦਾਖ਼ਲੇ ਕੀਤੇ ਜਾ ਰਹੇ ਹਨ। ਇਨ੍ਹਾਂ ਲਈ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਨੇ ਵੀ ਅਪਲਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਦਾਖ਼ਲੇ ਦੇ ਨਿਯਮਾਂ ਅਨੁਸਾਰ ਇੱਕ ਵਿਦਿਆਰਥੀ ਸਟੇਟ ਕੋਟੇ ਲਈ ਇੱਕ ਹੀ ਸਟੇਟ ਵਿੱਚ ਦਾਖ਼ਲਾ ਲੈ ਸਕਦਾ ਹੈ ਪਰ ਵੱਖ-ਵੱਖ ਰਾਜਾਂ ਵੱਲੋਂ ਜਾਰੀ ਕੀਤੀਆਂ ਗਈਆਂ ਮੈਰਿਟ ਸੂਚੀਆਂ ਦੀ ਜਾਂਚ ਮਗਰੋਂ ਪਤਾ ਲੱਗਿਆ ਕਿ ਹੋਰਨਾਂ ਰਾਜਾਂ ਦੇ ਕਈ ਵਿਦਿਆਰਥੀਆਂ ਨੇ ਪੰਜਾਬ ਵਿੱਚ ਵੀ ਅਪਲਾਈ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਦੋ ਥਾਵਾਂ ’ਤੇ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀਆਂ ਲਿਸਟਾਂ ਤਿਆਰ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਨੂੰ ਪੇਸ਼ ਕਰ ਦਿੱਤੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਦੀ ਜਾਂਚ ਕਰਕੇ ਪੰਜਾਬ ਦੇ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਮਾਪਿਆਂ ਅਤੇ ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਜੋ ਐੱਨਆਰਆਈ ਕੋਟੇ ਦੀਆਂ ਸੀਟਾਂ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਉਸ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਦੂਜੇ ਰਾਜਾਂ ਦੀਆਂ ਯੂਨੀਵਰਸਿਟੀਆਂ ਤੋਂ ਪਤਾ ਕੀਤਾ ਜਾਵੇ ਕਿ ਵਿਦਿਆਰਥੀਆਂ ਨੇ ਦੂਜੇ ਸੂਬੇ ਵਿੱਚ 85 ਫ਼ੀਸਦੀ ਕੋਟੇ ਵਿੱਚ ਜਾਂ ਮੈਨੇਜਮੈਂਟ ਕੋਟੇ ਵਿੱਚ ਅਪਲਾਈ ਕੀਤਾ ਹੈ।

Advertisement

ਦਹਰੀ ਅਰਜ਼ੀ ਵਾਲਿਆਂ ਦੇ ਨਾਮ ਸੂਚੀ ’ਚੋਂ ਕੱਢੇ ਜਾਂਦੇ ਹਨ: ਵੀਸੀ

ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਰਾਜੀਵ ਸੂਦ ਨੇ ਕਿਹਾ ਕਿ ਉਨ੍ਹਾਂ ਕੋਲ ਐੱਮਬੀਬੀਐੱਸ ਦੇ ਦਾਖਲੇ ਸਬੰਧੀ ਪੂਰਾ ਰਿਕਾਰਡ ਹੁੰਦਾ ਹੈ। ਦੋ-ਦੋ ਰਾਜਾਂ ਵਿੱਚ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੇ ਨਾਮ ਲਿਸਟਾਂ ਵਿੱਚੋਂ ਕੱਢ ਦਿੱਤੇ ਜਾਂਦੇ ਹਨ। ਜੇ ਫਿਰ ਵੀ ਕੋਈ ਨਾਮ ਰਹਿ ਜਾਵੇ ਤਾਂ ਉਸ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਜਾਂਦਾ ਹੈ।

Advertisement
Advertisement