For the best experience, open
https://m.punjabitribuneonline.com
on your mobile browser.
Advertisement

ਐੱਮਬੀਬੀਐੱਸ ਦੀ ਵਿਦਿਆਰਥਣ ਨੇ ਖ਼ੁਦਕੁਸ਼ੀ ਕੀਤੀ

08:21 AM Jul 24, 2024 IST
ਐੱਮਬੀਬੀਐੱਸ ਦੀ ਵਿਦਿਆਰਥਣ ਨੇ ਖ਼ੁਦਕੁਸ਼ੀ ਕੀਤੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੁਲਾਈ
ਚੰਡੀਗੜ੍ਹ ਦੇ ਸੈਕਟਰ-32 ਵਿੱਚ ਸਥਿਤ ਮੈਡੀਕਲ ਕਾਲਜ ਦੇ ਹੋਸਟਲ ਵਿੱਚ ਲੰਘੀ ਰਾਤ ਐੱਮਬੀਬੀਐੱਸ ਦੀ ਵਿਦਿਆਰਥਣ ਨੇ ਖ਼ੁਦਕੁਸ਼ੀ ਕਰ ਲਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-34 ਦੀ ਪੁਲੀਸ ਵੱਲੋਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕਾ ਦੀ ਪਛਾਣ ਸ਼ਰੂਤੀ ਤਿਆਗੀ ਵਾਸੀ ਜਗਾਧਰੀ, ਹਰਿਆਣਾ ਵਜੋਂ ਹੋਈ ਹੈ ਜੋ ਕਿ ਸੈਕਟਰ-32 ਮੈਡੀਕਲ ਕਾਲਜ ਵਿੱਚ ਪੜ੍ਹਾਈ ਕਰ ਰਹੀ ਸੀ। ਪੁਲੀਸ ਨੂੰ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਤੋਂ ਖ਼ੁਦਕੁਸ਼ੀ ਪੱਤਰ ਮਿਲਿਆ ਹੈ, ਜਿਸ ਵਿੱਚ ਖ਼ੁਦਕੁਸ਼ੀ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ ਹੈ। ਥਾਣਾ ਸੈਕਟਰ-34 ਦੀ ਪੁਲੀਸ ਨੇ ਅੱਜ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ।

Advertisement
Advertisement
Author Image

sukhwinder singh

View all posts

Advertisement