ਐੱਮਬੀਬੀਐੱਸ ਦੇ ਵਿਦਿਆਰਥੀ ਨੇ ਹੋਸਟਲ ਵਿਚ ਫਾਹਾ ਲਿਆ
12:14 PM Apr 21, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਅਪਰੈਲ
ਇੱਥੇ ਵੱਲਾ ਵਿਖੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਅਧੀਨ ਚੱਲ ਰਹੇ ਮੈਡੀਕਲ ਕਾਲਜ ਵਿੱਚ ਇੱਕ ਵਿਦਿਆਰਥੀ ਨੇ ਹੋਸਟਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਪੀੜਤ ਐੱਮਬੀਬੀਐੱਸ ਪਹਿਲੇ ਸਾਲ ਦਾ ਵਿਦਿਆਰਥੀ ਹੈ ਅਤੇ ਲੰਘੇ ਦਿਨ ਹੀ ਆਪਣੇ ਘਰ ਤੋਂ ਇੱਥੇ ਆਇਆ ਸੀ। ਇਹ ਵਿਦਿਆਰਥੀ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹੈ। ਰਾਤ ਵੇਲੇ ਇਸ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਇਸ ਦੀ ਜਾਣਕਾਰੀ ਅੱਜ ਸਵੇਰੇ ਉਸ ਵੇਲੇ ਮਿਲੀ ਜਦੋਂ ਇੱਕ ਵਿਦਿਆਰਥੀ ਨੇ ਸਵੇਰੇ ਹੋਸਟਲ ਦੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਇਸ ਵਿਦਿਆਰਥੀ ਨੂੰ ਫਾਹਾ ਲਏ ਹੋਏ ਨੂੰ ਦੇਖਿਆ। ਉਸ ਨੇ ਤੁਰੰਤ ਪ੍ਰਬੰਧਕਾਂ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਚੱਲ ਰਹੀ ਹੈ। ਸੰਸਥਾ ਦੇ ਪ੍ਰਬੰਧਕਾਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
Advertisement
Advertisement