ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕ੍ਰਿਪਟੋਕਰੰਸੀਜ਼ ਨਿਯਮਤ ਕਰਨ ਦੀ ਪ੍ਰਣਾਲੀ ਅਜੇ ਤੈਅ ਨਹੀਂ: ਕੇਂਦਰ

08:08 AM Jan 21, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਵੀਂ ਦਿੱਲੀ, 20 ਜਨਵਰੀ
ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਕ੍ਰਿਪਟੋਕਰੰਸੀਜ਼ ਰੈਗੂਲਰ ਕਰਨ ਅਤੇ ਉਸ ਨਾਲ ਜੁੜੇ ਜੁਰਮਾਂ ਦੀ ਢੁੱਕਵੇਂ ਢੰਗ ਨਾਲ ਜਾਂਚ ਸਬੰਧੀ ਪ੍ਰਣਾਲੀ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਜਸਟਿਸ ਸੂਰਿਆ ਕਾਂਤ ਅਤੇ ਕੇ ਵੀ ਵਿਸ਼ਵਨਾਥਨ ਦੇ ਬੈਂਚ ਨੂੰ ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸੌਲੀਸਿਟਰ ਜਨਰਲ ਵਿਕਰਮਜੀਤ ਬੈਨਰਜੀ ਨੇ ਦੱਸਿਆ ਕਿ ਡਿਜੀਟਲ ਕਰੰਸੀ ਨਾਲ ਸਬੰਧਤ ਮੁੱਦੇ ਲਗਾਤਾਰ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਕ੍ਰਿਪਟੋਕਰੰਸੀਜ਼ ਨੂੰ ਨਿਯਮਤ ਕਰਨ ਸਬੰਧੀ ਪ੍ਰਣਾਲੀ ਬਣਾਉਣ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਇਸ ਬਾਰੇ ਕੇਸ ਦੀ ਅਗਲੀ ਤਰੀਕ ’ਤੇ ਹਲਫ਼ਨਾਮਾ ਦਾਖ਼ਲ ਕਰਨ ਦਾ ਸਮਾਂ ਮੰਗਿਆ। ਬੈਂਚ ਵੱਲੋਂ 21 ਮਾਰਚ ਨੂੰ ਮਾਮਲੇ ਦੀ ਅੱਗੇ ਸੁਣਵਾਈ ਕੀਤੀ ਜਾਵੇਗੀ। ਜਸਟਿਸ ਕਾਂਤ ਨੇ ਕਿਹਾ ਕਿ ਅਦਾਲਤ ਸਿਰਫ਼ ਇੰਨਾ ਚਾਹੁੰਦੀ ਹੈ ਕਿ ਆਮ ਆਦਮੀ ਨੂੰ ਕ੍ਰਿਪਟੋਕਰੰਸੀਜ਼ ਦੀ ਦੁਰਵਰਤੋਂ ਅਤੇ ਧੋਖਾਧੜੀ ਤੋਂ ਬਚਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ। -ਪੀਟੀਆਈ

Advertisement

Advertisement