For the best experience, open
https://m.punjabitribuneonline.com
on your mobile browser.
Advertisement

ਮੀਡੀਆ ਸਲਾਹਕਾਰ ਪੰਨੂ ਵੱਲੋਂ ਵਿਧਾਇਕ ਰਹਿਮਾਨ ਨਾਲ ਮੁਲਾਕਾਤ

06:51 AM May 03, 2024 IST
ਮੀਡੀਆ ਸਲਾਹਕਾਰ ਪੰਨੂ ਵੱਲੋਂ ਵਿਧਾਇਕ ਰਹਿਮਾਨ ਨਾਲ ਮੁਲਾਕਾਤ
ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਨਾਲ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਮੀਟਿੰਗ ਕਰਦੇ ਹੋਏ। -ਫੋਟੋ:ਰਾਣੂ
Advertisement

ਮਾਲੇਰਕੋਟਲਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਨੇ ਅੱਜ ਵਿਧਾਇਕ ਮਾਲੇਰਕੋਟਲਾ ਡਾਕਟਰ ਮੁਹੰਮਦ ਜਮੀਲ-ਉਰ-ਰਹਿਮਾਨ ਨਾਲ ਮੁਲਾਕਾਤ ਕੀਤੀ। ਦੋਵਾਂ ਦਰਮਿਆਨ ਲੰਮਾ ਸਮਾਂ ਚੱਲੀ ਮੁਲਾਕਾਤ ਵਿੱਚ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਵੱਖ-ਵੱਖ ਮੁੱਦੇ ਵਿਚਾਰੇ ਗਏ। ਇਸ ਮੌਕੇ ਬਲਤੇਜ ਸਿੰਘ ਪੰਨੂ ਵੱਲੋਂ ਹਲਕਾ ਮਾਲੇਰਕੋਟਲਾ ਦੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਨੂੰ ਸਮਰਪਿਤ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਜਿੰਨਾ ਸਮੇਂ ਲੋਕਾਂ ਦੀ ਮੁਸ਼ਕਲਾਂ ਸੁਣਨ ਵਿੱਚ ਬਤੀਤ ਕੀਤਾ ਜਾਂਦਾ ਉਸ ਦਾ ਕੋਈ ਸਾਨੀ ਨਹੀਂ। ਵਿਧਾਇਕ ਰਹਿਮਾਨ ਵੱਲੋਂ ਬਲਤੇਜ ਸਿੰਘ ਪੰਨੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਭਾਰੀ ਸੰਗਰੂਰ ਜ਼ਾਫਰ ਅਲੀ, ਬਲਾਕ ਪ੍ਰਧਾਨ ਅਬਦੁਲ ਹਲੀਮ ਮਿਲਕੋਵੈੱਲ, ਬਲਾਕ ਸੋਸ਼ਲ ਮੀਡੀਆ ਇੰਚਾਰਜ ਯਾਸਰ ਅਰਫਾਤ, ਯਾਸੀਨ ਨੇਸਤੀ, ਨੰਬਰਦਾਰ ਇਕਬਾਲ ਮੁਹੰਮਦ, ਮਾਲਵਿੰਦਰ ਸਿੰਘ ਸੰਧੂ ਆਦਿ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×