For the best experience, open
https://m.punjabitribuneonline.com
on your mobile browser.
Advertisement

ਨਿਰਪੱਖ ਚੋਣਾਂ ਲਈ ਮੋਹਰੀ ਭੂਮਿਕਾ ਨਿਭਾਏ ਮੀਡੀਆ: ਸਬਿਿਨ

08:53 AM Apr 01, 2024 IST
ਨਿਰਪੱਖ ਚੋਣਾਂ ਲਈ ਮੋਹਰੀ ਭੂਮਿਕਾ ਨਿਭਾਏ ਮੀਡੀਆ  ਸਬਿਿਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਾਰਚ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਬਿਿਨ ਸੀ. ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਪ੍ਰੈੱਸ ਕਲੱਬ ਦਾ ਦੌਰਾ ਕੀਤਾ। ਉਨ੍ਹਾਂ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਪ੍ਰੈੱਸ ਦੀ ਮੋਹਰੀ ਭੂਮਿਕਾ ਨਿਭਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਪੱਤਰਕਾਰਾਂ ਵੱਲੋਂ ਮੀਡੀਆ ਕਰਮੀਆਂ ਲਈ ਪੋਸਟਲ ਬੈਲੇਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ।

Advertisement

Advertisement
Author Image

sukhwinder singh

View all posts

Advertisement
Advertisement
×