ਸਰਕਾਰੀ ਯੋਜਨਾਵਾਂ ਲੋਕਾਂ ਤੱਕ ਪਹੁੰਚਾਉਣ ’ਚ ਮੀਡੀਆ ਦੀ ਅਹਿਮ ਭੂਮਿਕਾ: ਡੀਸੀ
07:37 AM Feb 05, 2025 IST
ਸਰਬਜੀਤ ਸਿੰਘ ਭੱਟੀ
ਅੰਬਾਲਾ, 4 ਫਰਵਰੀ
ਨਵ-ਨਿਯੁਕਤ ਡਿਪਟੀ ਕਮਿਸ਼ਨਰ ਅੰਬਾਲਾ ਅਜੈ ਸਿੰਘ ਤੋਮਰ ਨੇ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਪਿੱਲਰ ਦੱਸਦੇ ਹੋਏ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਮੀਡੀਆ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਡਿਪਟੀ ਕਮਿਸ਼ਨਰ ਵਜੋਂ ਚਾਰਜ ਸੰਭਾਲਿਆ ਅਤੇ ਸਾਫ-ਸੁਥਰੇ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਆਪਣੀ ਪਹਿਲ ਵਿੱਚ ਸ਼ਾਮਲ ਕੀਤਾ। ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਨਗਰ ਨਿਗਮ ਨਾਲ ਜੁੜੀਆਂ ਸਮੱਸਿਆਵਾਂ, ਖਾਸਕਰ ਸਫ਼ਾਈ ਬਾਰੇ ਮੁੱਦੇ ਰੱਖੇ, ਜਿਨ੍ਹਾਂ ’ਤੇ ਡਿਪਟੀ ਕਮਿਸ਼ਨਰ ਨੇ ਨਿਗਮ ਦੇ ਕਮਿਸ਼ਨਰ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ।
Advertisement
Advertisement