For the best experience, open
https://m.punjabitribuneonline.com
on your mobile browser.
Advertisement

ਰਾਜੀਵ ਗਾਂਧੀ ’ਵਰਸਿਟੀ ਵਿੱਚ ਮੀਡੀਆ ਵਰਕਸ਼ਾਪ

07:20 AM Aug 12, 2024 IST
ਰਾਜੀਵ ਗਾਂਧੀ ’ਵਰਸਿਟੀ ਵਿੱਚ ਮੀਡੀਆ ਵਰਕਸ਼ਾਪ
ਪੀਆਈਬੀ ਵੱਲੋਂ ਕਰਵਾਈ ਵਰਕਸ਼ਾਪ ਵਿੱਚ ਸ਼ਾਮਲ ਅਧਿਕਾਰੀ ਤੇ ਪੱਤਰਕਾਰ। -ਫ਼ੋਟੋ: ਅਕੀਦਾ
Advertisement

ਪੱਤਰ ਪ੍ਰੇਰਕ
ਪਟਿਆਲਾ, 11 ਅਗਸਤ
ਪੱਤਰ ਸੂਚਨਾ ਦਫ਼ਤਰ (ਪੀਆਈਬੀ) ਚੰਡੀਗੜ੍ਹ ਅਤੇ ਜਲੰਧਰ ਵੱਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਦੇ ਸੈਮੀਨਾਰ ਹਾਲ ਵਿੱਚ ਮੀਡੀਆ ਵਰਕਸ਼ਾਪ ‘ਵਾਰਤਾਲਾਪ’ ਕਰਵਾਈ ਗਈ। ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਅਤੇ ਪੱਤਰਕਾਰੀ ਦੇ ਨੈਤਿਕ ਸਿਧਾਂਤ ਬਾਰੇ ਕੀਤੀ ਵਰਕਸ਼ਾਪ ਵਿੱਚ ਪਟਿਆਲਾ ਜ਼ਿਲ੍ਹੇ ਦੇ ਪੱਤਰਕਾਰਾਂ ਸਮੇਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੀਆਈਬੀ ਦੇ ਸਹਾਇਕ ਡਾਇਰੈਕਟਰ ਅਨੁਭਵ ਡਿਮਰੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਰਾਜੀਵ ਗਾਂਧੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਜੈਐੱਸ ਸਿੰਘ ਨੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਬਾਰੇ ਕਿਹਾ ਕਿ ਪੂਰੀ ਦੁਨੀਆ ਵਿੱਚ ਜਿੰਨੇ ਵੀ ਕਾਨੂੰਨ ਪਾਸ ਹੋਏ ਹਨ, ਉਨ੍ਹਾਂ ਵਿੱਚ ਤਿੰਨ ਨਵੇਂ ਫੌਜਦਾਰੀ ਕਾਨੂੰਨ ਸਭ ਤੋਂ ਪ੍ਰਮੁੱਖ ਹਨ। ਪੰਜਾਬ ਯੂਨੀਵਰਸਿਟੀ ਪਟਿਆਲਾ ’ਚ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਸਾਬਕਾ ਮੁਖੀ ਹਰਜਿੰਦਰ ਵਾਲੀਆ ਨੇ ਕਿਹਾ ਕਿ ਭਾਰਤੀ ਪ੍ਰੈੱਸ ਕੌਂਸਲ ਵੱਲੋਂ 42 ਦੇ ਕਰੀਬ ਨੈਤਿਕ ਸਿਧਾਂਤ ਜਾਰੀ ਕੀਤੇ ਗਏ ਹਨ, ਜੋ ਪੱਤਰਕਾਰੀ ਦੇ ਖੇਤਰ ਵਿੱਚ ਪੱਤਰਕਾਰਾਂ ਦੀ ਰਹਿਨੁਮਾਈ ਕਰਦੇ ਹਨ। ਇਸ ਮੌਕੇ ਡਾ. ਸ਼ਰਨਜੀਤ, ਡਾ. ਵਿਕਰਮ ਸਿੰਘ, ਪ੍ਰੋ. (ਡਾ.) ਨਰੇਸ਼ ਵਤਸ ਡੀਨ ਅਕਾਦਮਿਕ ਮਾਮਲੇ ਵੀ ਮੌਜੂਦ ਸਨ।

Advertisement

Advertisement
Advertisement
Author Image

Advertisement